Daniel 11:24 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਜਦੋਂ ਸਭ ਤੋਂ ਅਮੀਰ ਦੇਸ਼ ਸੁਰੱਖਿਅਤ ਮਹਿਸੂਸ ਕਰਨਗੇ ਉਹ ਜ਼ਾਲਮ ਅਤੇ ਘਿਰਣਾਯੋਗ ਹਾਕਮ ਉਨ੍ਹਾਂ ਉੱਤੇ ਹਮਲਾ ਕਰੇਗਾ। ਉਹ ਐਨ ਮੌਕੇ ਸਿਰ ਹਮਲਾ ਕਰੇਗਾ ਅਤੇ ਸਫ਼ਲ ਹੋਵੇਗਾ ਜਦੋਂ ਕਿ ਉਸ ਦੇ ਪੁਰਖੇ ਸਫ਼ਲ ਨਹੀਂ ਹੋਏ ਸਨ। ਉਹ ਉਨ੍ਹਾਂ ਮੁਲਕਾਂ ਦੀ ਦੌਲਤ ਲੁੱਟੇਗਾ ਜਿਨ੍ਹਾਂ ਨੂੰ ਉਸ ਨੇ ਹਰਾਇਆ ਹੋਵੇਗਾ ਅਤੇ ਉਹ ਇਨ੍ਹਾਂ ਚੀਜ਼ਾਂ ਨੂੰ ਆਪਣੇ ਅਨੁਯਾਈਆਂ ਨੂੰ ਦੇ ਦੇਵੇਗਾ। ਉਹ ਤਾਕਤਵਰ ਸ਼ਹਿਰਾਂ ਨੂੰ ਹਰਾਉਣ ਅਤੇ ਉਨ੍ਹਾਂ ਨੂੰ ਤਬਾਹ ਕਰਨ ਦੀਆਂ ਯੋਜਨਾਵਾਂ ਬਣਾਵੇਗਾ। ਉਹ ਸਫ਼ਲ ਹੋ ਜਾਵੇਗਾ ਪਰ ਸਿਰਫ਼ ਬੋੜੇ ਸਮੇਂ ਲਈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਬਚਾਉ ਦੇ ਵੇਲੇ ਜ਼ਿਲੇ ਦਿਆਂ ਚੰਗਿਆਂ ਉਜਲਿਆਂ ਥਾਵਾਂ ਵਿੱਚ ਵੜੇਗਾ ਅਤੇ ਅਜੇਹਾ ਕੁਝ ਕਰੇਗਾ ਜੋ ਉਸ ਦੇ ਪਿਉ ਦਾਦਿਆਂ ਨੇ ਅਤੇ ਉਸ ਦੇ ਦਾਦਿਆਂ ਦੇ ਪੜਦਾਦਿਆਂ ਨੇ ਨਹੀਂ ਕੀਤਾ। ਉਹ ਲੁੱਟ ਪੁੱਟ ਦੇ ਮਾਲ ਨੂੰ ਉਨ੍ਹਾਂ ਵਿੱਚ ਵੰਡੇਗਾ ਅਤੇ ਕੁਝ ਚਿਰ ਤੀਕਰ ਪੱਕਿਆਂ ਕੋਟਾਂ ਦੇ ਵਿਰੁੱਧ ਆਪਣੀਆਂ ਚਤਰਾਈਆਂ ਵਰਤੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਬਚਾਉ ਦੇ ਵੇਲੇ ਜ਼ਿਲ੍ਹੇ ਦੇ ਚੰਗਿਆਂ ਉੱਜਲਿਆਂ ਥਾਵਾਂ ਵਿੱਚ ਵੜੇਗਾ ਅਤੇ ਅਜਿਹਾ ਕੁਝ ਕਰੇਗਾ, ਜੋ ਉਸ ਦੇ ਪੁਰਖਿਆਂ ਨੇ ਅਤੇ ਉਸ ਦੇ ਦਾਦਿਆਂ ਦੇ ਪੜਦਾਦਿਆਂ ਨੇ ਨਹੀਂ ਕੀਤਾ। ਉਹ ਲੁੱਟ ਪੁੱਟ ਦੇ ਮਾਲ ਨੂੰ ਉਹਨਾਂ ਵਿੱਚ ਵੰਡੇਗਾ ਅਤੇ ਕੁਝ ਚਿਰ ਤੱਕ ਪੱਕੀਆਂ ਕੋਟਾਂ ਦੇ ਵਿਰੁੱਧ ਆਪਣੀਆਂ ਚਤਰਾਈਆਂ ਵਰਤੇਗਾ।