Daniel 11:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਉਹ ਰਾਜਾ ਆ ਗਿਆ ਹੋਵੇਗਾ, ਉਸਦੀ ਹਕੂਮਤ ਟੁੱਟ ਜਾਵੇਗੀ। ਉਸਦਾ ਰਾਜ ਦੁਨੀਆਂ ਦੇ ਚਾਰ ਹਿਸਿਆਂ ਵਿੱਚ ਵੰਡਿਆ ਜਾਵੇਗਾ। ਉਸਦਾ ਰਾਜ ਉਸ ਦੇ ਪੁੱਤ ਪੋਤਿਆਂ ਵਿੱਚਕਾਰ ਨਹੀਂ ਵੰਡਿਆ ਜਾਵੇਗਾ। ਅਤੇ ਉਸਦਾ ਰਾਜ ਉਹ ਤਾਕਤ ਨਹੀਂ ਰੱਖੇਗਾ ਜੋ ਉਸ ਕੋਲ ਸੀ। ਕਿਉਂ? ਕਿਉਂ ਕਿ ਉਸਦਾ ਰਾਜ ਖਿੱਚ ਲਿਆ ਜਾਵੇਗਾ ਅਤੇ ਹੋਰਨਾਂ ਲੋਕਾਂ ਨੂੰ ਦੇ ਦਿੱਤਾ ਜਾਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜਦੋਂ ਉਹ ਉੱਠੇਗਾ ਤਦ ਉਹ ਦਾ ਰਾਜ ਟੁੱਟ ਪਏਗਾ ਅਤੇ ਅਕਾਸ਼ ਦੀਆਂ ਚਹੁੰਵਾਂ ਪੌਣਾਂ ਵੱਲ ਵੰਡਿਆ ਜਾਏਗਾ ਪਰ ਉਹ ਦੇ ਵੰਸੀਆਂ ਕੋਲ ਨਾ ਜਾਏਗਾ ਅਤੇ ਉਸ ਦੀ ਸਮਰੱਥਾ ਦੇ ਸਮਾਨ ਜਿਹ ਦੇ ਨਾਲ ਉਹ ਰਾਜ ਕਰਦਾ ਸੀ ਵੀ ਨਾ ਹੋਵੇਗਾ ਕਿਉਂ ਜੋ ਉਹ ਦਾ ਰਾਜ ਮੁੱਢੋਂ ਪੁੱਟਿਆ ਜਾਏਗਾ ਅਤੇ ਜੋ ਉਸ ਥੀਂ ਵੱਖਰੇ ਹਨ ਉਹ ਉਨ੍ਹਾਂ ਲਈ ਹੋਵੇਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦੋਂ ਉਹ ਉੱਠੇਗਾ ਤਦ ਉਹ ਦਾ ਰਾਜ ਟੁੱਟ ਪਏਗਾ ਅਤੇ ਅਕਾਸ਼ ਦੀਆਂ ਚਾਰ ਪੌਣਾਂ ਵੱਲ ਵੰਡਿਆ ਜਾਵੇਗਾ, ਪਰ ਉਸ ਦੇ ਵੰਸ਼ੀਆਂ ਕੋਲ ਨਾ ਜਾਵੇਗਾ। ਉਸ ਦੀ ਸਮਰੱਥਾ ਦੇ ਸਮਾਨ ਜਿਹ ਦੇ ਨਾਲ ਉਹ ਰਾਜ ਕਰਦਾ ਸੀ, ਕੋਈ ਵੀ ਨਾ ਹੋਵੇਗਾ ਕਿਉਂ ਜੋ ਉਹ ਦਾ ਰਾਜ ਮੁੱਢੋਂ ਪੁੱਟਿਆ ਜਾਵੇਗਾ ਅਤੇ ਜੋ ਉਸ ਤੋਂ ਵੱਖਰੇ ਹਨ, ਉਹਨਾਂ ਲਈ ਹੋਵੇਗਾ।