Daniel 12:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਦਰਸ਼ਨ ਵਿੱਚਲੇ ਆਦਮੀ ਨੇ ਆਖਿਆ, ਦਾਨੀਏਲ, ਉਸ ਸਮੇਂ, ਮਹਾਨ ਸ਼ਹਿਜ਼ਾਦਾ (ਦੂਤ) ਮੀਕਾਏਲ ਉੱਠ ਖਲੋਵੇਗਾ। ਮੀਕਾਏਲ ਤੁਹਾਡੇ ਯਹੂਦੀ ਲੋਕਾਂ ਦਾ ਅਧਿਕਾਰੀ ਹੈ। ਉੱਥੇ ਬਹੁਤ ਮੁਸੀਬਤ ਦਾ ਸਮਾਂ ਆਵੇਗਾ, ਉਸਤੋਂ ਬਦਤਰ, ਜਦੋਂ ਤੋਂ ਕੌਮਾਂ ਧਰਤੀ ਉੱਤੇ ਆਈਆਂ ਹਨ। ਪਰ ਦਾਨੀਏਲ, ਉਸ ਵੇਲੇ ਤੁਹਾਡੇ ਲੋਕਾਂ ਵਿੱਚੋਂ ਹਰ ਕੋਈ, ਜਿਸਦਾ ਨਾਮ ਜੀਵਨ ਦੀ ਪਵਿੱਤਰ ਪੁਸਤਕ ਵਿੱਚ ਲਿਖਿਆ ਹੋਇਆ ਹੈ ਬਚ ਜਾਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਵੇਲੇ ਮੀਕਾਏਲ ਉਹ ਵੱਡਾ ਸਰਦਾਰ ਜੋ ਤੇਰੇ ਲੋਕਾਂ ਦੇ ਬੱਚਿਆਂ ਦੀ ਸਹਾਇਤਾ ਲਈ ਖਲੋਤਾ ਹੈ ਉੱਠੇਗਾ ਅਤੇ ਅਜੇਹੀ ਬਿਪਤਾ ਦਾ ਵੇਲਾ ਹੋਵੇਗਾ ਜਿਹਾ ਕੌਮ ਦੇ ਮੁੱਢ ਤੋਂ ਲੈ ਕੇ ਉਸ ਵੇਲੇ ਤੀਕਰ ਕਦੀ ਨਹੀਂ ਹੋਇਆ ਸੀ ਅਤੇ ਉਸ ਵੇਲੇ ਤੇਰਿਆਂ ਲੋਕਾਂ ਵਿੱਚੋਂ ਹਰ ਕੋਈ ਜਿਹ ਦਾ ਨਾਉਂ ਪੋਥੀ ਵਿੱਚ ਲਿਖਿਆ ਹੋਇਆ ਹੋਵੇਗਾ ਸੋ ਛੁੱਟੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਵੇਲੇ ਮੀਕਾਏਲ ਉਹ ਵੱਡਾ ਪ੍ਰਧਾਨ ਜੋ ਤੇਰੇ ਲੋਕਾਂ ਦੇ ਬੱਚਿਆਂ ਦੀ ਸਹਾਇਤਾ ਲਈ ਖੜ੍ਹਾ ਰਹਿੰਦਾ ਹੈ ਉਹ ਉੱਠੇਗਾ ਤਦ ਅਜਿਹੀ ਬਿਪਤਾ ਦਾ ਵੇਲਾ ਹੋਵੇਗਾ ਜਿਹੋ ਜਿਹਾ ਕੌਮ ਦੇ ਮੁੱਢ ਤੋਂ ਲੈ ਕੇ ਉਸ ਵੇਲੇ ਤੱਕ ਕਦੀ ਨਹੀਂ ਹੋਇਆ ਹੋਵੇਗਾ, ਪਰ ਉਸ ਵੇਲੇ ਤੇਰਿਆਂ ਲੋਕਾਂ ਵਿੱਚੋਂ ਹਰ ਕੋਈ ਜਿਸ ਦਾ ਨਾਮ ਪੋਥੀ ਵਿੱਚ ਲਿਖਿਆ ਹੋਇਆ ਹੋਵੇਗਾ ਉਹੀ ਬਚ ਜਾਵੇਗਾ।