Daniel 2:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਕਸਦੀਆਂ ਨੇ ਰਾਜੇ ਨੂੰ ਉੱਤਰ ਦਿਤਾ: ਉਨ੍ਹਾਂ ਨੇ ਆਖਿਆ, “ਧਰਤੀ ਉੱਤੇ ਕੋਈ ਵੀ ਬੰਦਾ ਅਜਿਹਾ ਨਹੀਂ ਹੈ ਜਿਹੜਾ ਉਹ ਗੱਲ ਕਰ ਸੱਕੇ ਜੋ ਰਾਜਾ ਆਖ ਰਿਹਾ ਹੈ! ਕਿਸੇ ਵੀ ਰਾਜੇ ਨੇ ਕਦੇ ਵੀ ਸਿਆਣਿਆਂ ਨੂੰ ਜਾਂ ਜਾਦੂ ਟੂਣੇ ਵਾਲਿਆਂ ਨੂੰ ਅਜਿਹਾ ਕੁਝ ਕਰਨ ਲਈ ਨਹੀਂ ਆਖਿਆ। ਕਿਸੇ ਸਭ ਤੋਂ ਮਹਾਨ ਅਤੇ ਸਭ ਤੋਂ ਤਾਕਤਵਰ ਰਾਜੇ ਨੇ ਵੀ ਆਪਣੇ ਸਿਆਣਿਆਂ ਨੂੰ ਅਜਿਹਾ ਕਰਨ ਲਈ ਕਦੇ ਨਹੀਂ ਆਖਿਆ।
Punjabi Bible 2016 - ਪਵਿੱਤਰ ਬਾਈਬਲ O.V.
ਕਸਦੀਆਂ ਨੇ ਰਾਜੇ ਦੇ ਦਰਬਾਰ ਉੱਤਰ ਦਿੱਤਾ ਕਿ ਧਰਤੀ ਉੱਤੇ ਕੋਈ ਮਨੁੱਖ ਨਹੀਂ ਜਿਹੜਾ ਰਾਜੇ ਦੀ ਗੱਲ ਦੱਸ ਸੱਕੇ, ਨਾ ਕੋਈ ਰਾਜਾ ਯਾ ਸਰਦਾਰ ਯਾ ਹਾਕਮ ਅਜਿਹਾ ਹੋਇਆ ਹੈ ਜਿਹ ਨੇ ਕਿਸੇ ਜਾਦੂਗਰ ਯਾ ਜੋਤਸ਼ੀ ਕੋਲੋਂ ਅਜਿਹੀ ਗੱਲ ਪੁੱਛੀ ਹੋਵੇ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਸਦੀਆਂ ਨੇ ਰਾਜੇ ਨੂੰ ਉੱਤਰ ਦਿੱਤਾ ਕਿ ਧਰਤੀ ਉੱਤੇ ਕੋਈ ਅਜਿਹਾ ਮਨੁੱਖ ਨਹੀਂ ਜਿਹੜਾ ਰਾਜੇ ਦੇ ਮਨ ਦੀ ਗੱਲ ਦੱਸ ਸਕੇ, ਨਾ ਕੋਈ ਅਜਿਹਾ ਰਾਜਾ ਜਾਂ ਸਰਦਾਰ ਜਾਂ ਹਾਕਮ ਅਜਿਹਾ ਹੋਇਆ ਹੈ ਜਿਸ ਨੇ ਕਿਸੇ ਜਾਦੂਗਰ, ਜੋਤਸ਼ੀ ਜਾਂ ਕਸਦੀ ਕੋਲੋਂ ਅਜਿਹੀ ਗੱਲ ਪੁੱਛੀ ਹੋਵੇ!