Daniel 2:24 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਦਾਨੀਏਲ ਅਰਯੋਕ ਪਾਸ ਗਿਆ। ਰਾਜੇ ਨਬੂਕਦਨੱਸਰ ਨੇ ਅਰਯੋਕ ਦੀ ਚੋਣ ਬਾਬਲ ਦੇ ਸਿਆਣੇ ਬੰਦਿਆਂ ਨੂੰ ਮਾਰਨ ਲਈ ਕੀਤੀ ਸੀ। ਦਾਨੀਏਲ ਨੇ ਅਰਯੋਕ ਨੂੰ ਆਖਿਆ, “ਬਾਬਲ ਦੇ ਸਿਆਣੇ ਬੰਦਿਆਂ ਨੂੰ ਨਾ ਮਾਰੋ। ਮੈਨੂੰ ਰਾਜੇ ਪਾਸ ਲੈ ਚੱਲੋ। ਮੈਂ ਉਸ ਨੂੰ ਦੱਸਾਂਗਾ ਕਿ ਉਸਦਾ ਸੁਪਨਾ ਕੀ ਹੈ ਅਤੇ ਉਸਦਾ ਕੀ ਅਰਬ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਸੋ ਦਾਨੀਏਲ ਅਰਯੋਕ ਕੋਲ ਗਿਆ ਜਿਹ ਨੂੰ ਰਾਜੇ ਨੇ ਬਾਬਲ ਦੇ ਗਿਆਨੀਆਂ ਦੇ ਨਾਸ ਕਰਨ ਲਈ ਥਾਪਿਆ ਸੀ ਅਤੇ ਉਹ ਨੂੰ ਇਉਂ ਬੋਲਿਆ ਕਿ ਬਾਬਲ ਦੇ ਗਿਆਨੀਆਂ ਨੂੰ ਨਾਸ ਨਾ ਕਰੀਂ। ਮੈਨੂੰ ਰਾਜੇ ਦੇ ਦਰਬਾਰ ਲੈ ਚੱਲ ਅਤੇ ਮੈਂ ਰਾਜੇ ਨੂੰ ਅਰਥ ਦੱਸਾਂਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਦਾਨੀਏਲ ਅਰਯੋਕ ਕੋਲ ਗਿਆ ਜਿਸ ਨੂੰ ਰਾਜੇ ਨੇ ਬਾਬਲ ਦੇ ਵਿਦਵਾਨਾਂ ਦੇ ਨਾਸ ਕਰਨ ਲਈ ਠਹਿਰਾਇਆ ਸੀ ਅਤੇ ਉਹ ਨੂੰ ਇਉਂ ਬੋਲਿਆ ਕਿ ਬਾਬਲ ਦੇ ਵਿਦਵਾਨਾਂ ਨੂੰ ਨਾਸ ਨਾ ਕਰੀਂ। ਮੈਨੂੰ ਰਾਜੇ ਦੇ ਦਰਬਾਰ ਲੈ ਚੱਲ ਅਤੇ ਮੈਂ ਰਾਜੇ ਨੂੰ ਅਰਥ ਦੱਸਾਂਗਾ।