Daniel 2:28 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਇੱਥੇ ਅਕਾਸ਼ ਦਾ ਪਰਮੇਸ਼ੁਰ ਹੈ ਜਿਹੜਾ ਗੁਝ੍ਝੇ ਭੇਤਾਂ ਬਾਰੇ ਦੱਸਦਾ ਹੈ। ਪਰਮੇਸ਼ੁਰ ਨੇ ਰਾਜੇ ਨਬੂਕਦਨੱਸਰ ਨੂੰ ਸੁਪਨੇ ਦਿੱਤੇ ਉਸ ਨੂੰ ਇਹ ਦਰਸਾਉਣ ਲਈ ਕਿ ਆਉਣ ਵਾਲੇ ਸਮੇਂ ਵਿੱਚ ਕੀ ਵਾਪਰੇਗਾ। ਤੁਹਾਡਾ ਸੁਪਨਾ ਇਹ ਸੀ, ਅਤੇ ਤੁਸੀਂ ਆਪਣੇ ਬਿਸਤਰ ਵਿੱਚ ਲੇਟਿਆਂ ਇਹ ਚੀਜ਼ਾਂ ਦੇਖੀਆਂ:
Punjabi Bible 2016 - ਪਵਿੱਤਰ ਬਾਈਬਲ O.V.
ਪਰ ਅਕਾਸ਼ ਉੱਤੇ ਇੱਕ ਪਰਮੇਸ਼ੁਰ ਹੈ ਜਿਹੜਾ ਭੇਤਾਂ ਦੀਆਂ ਗੱਲਾਂ ਪਰਗਟ ਕਰਦਾ ਹੈ ਅਤੇ ਉਹ ਨੇ ਮਹਾਰਾਜ ਨਬੂਕਦਨੱਸਰ ਉੱਤੇ ਪਰਗਟ ਕੀਤਾ ਹੈ ਕਿ ਅੰਤ ਦੇ ਦਿਨਾਂ ਵਿੱਚ ਕੀ ਕੁਝ ਹੋ ਜਾਵੇਗਾ। ਤੁਹਾਡਾ ਸੁਫ਼ਨਾ ਤੇ ਤੁਹਾਡੇ ਸਿਰ ਦੇ ਦਰਸ਼ਣ ਜਿਹੜੇ ਤੁਸਾਂ ਆਪਣੇ ਪਲੰਘ ਉੱਤੇ ਵੇਖੇ ਏਹ ਹਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਅਕਾਸ਼ ਉੱਤੇ ਇੱਕ ਪਰਮੇਸ਼ੁਰ ਹੈ ਜਿਹੜਾ ਭੇਤਾਂ ਦੀਆਂ ਗੱਲਾਂ ਪਰਗਟ ਕਰਦਾ ਹੈ ਅਤੇ ਉਸ ਨੇ ਨਬੂਕਦਨੱਸਰ ਰਾਜੇ ਉੱਤੇ ਪਰਗਟ ਕੀਤਾ ਹੈ ਕਿ ਅੰਤ ਦੇ ਦਿਨਾਂ ਵਿੱਚ ਕੀ ਕੁਝ ਹੋ ਜਾਵੇਗਾ। ਤੁਹਾਡਾ ਸੁਫ਼ਨਾ ਤੇ ਦਰਸ਼ਣ ਜਿਹੜੇ ਤੁਸੀਂ ਆਪਣੇ ਪਲੰਘ ਉੱਤੇ ਵੇਖੇ ਇਹ ਹਨ।