Daniel 2:47 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਰਾਜੇ ਨੇ ਦਾਨੀਏਲ ਨੂੰ ਆਖਿਆ, “ਮੈਨੂੰ ਪੱਕਾ ਪਤਾ ਹੈ ਕਿ ਤੇਰਾ ਪਰਮੇਸ਼ੁਰ ਸਭ ਤੋਂ ਜ਼ਿਆਦਾ ਮਹੱਤਵਪੂਰਣ ਅਤੇ ਤਾਕਤਵਰ ਪਰਮੇਸ਼ੁਰ ਹੈ। ਅਤੇ ਉਹ ਸਾਰੇ ਰਾਜਿਆਂ ਦਾ ਯਹੋਵਾਹ ਹੈ। ਉਹ ਲੋਕਾਂ ਨੂੰ ਅਜਿਹੀਆਂ ਗੱਲਾਂ ਬਾਰੇ ਦੱਸਦਾ ਹੈ ਜਿਹੜੀਆਂ ਲੋਕ ਜਾਣ ਨਹੀਂ ਸੱਕਦੇ। ਮੈਂ ਜਾਣਦਾ ਹਾਂ ਕਿ ਇਹ ਸੱਚ ਹੈ ਕਿਉਂ ਕਿ ਤੂੰ ਮੈਨੂੰ ਇਹ ਗੁਝ੍ਝੀਆਂ ਗੱਲਾਂ ਦੱਸ ਸੱਕਿਆ ਸੀ।”
Punjabi Bible 2016 - ਪਵਿੱਤਰ ਬਾਈਬਲ O.V.
ਰਾਜੇ ਨੇ ਦਾਨੀਏਲ ਨੂੰ ਆਖਿਆ, ਨਿਸੰਗ ਤੇਰਾ ਪਰਮੇਸ਼ੁਰ ਦਿਓਤਿਆਂ ਦਾ ਦਿਓਤਾ ਅਤੇ ਰਾਜਿਆਂ ਦਾ ਪ੍ਰਭੁ ਅਤੇ ਭੇਤ ਖੋਲ੍ਹਣ ਵਾਲਾ ਹੈ ਕਿਉਂ ਜੋ ਤੂੰ ਏਸ ਭੇਤ ਨੂੰ ਖੋਲ੍ਹ ਸੱਕਿਆ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਰਾਜੇ ਨੇ ਦਾਨੀਏਲ ਨੂੰ ਆਖਿਆ, ਯਕੀਨਨ ਤੇਰਾ ਪਰਮੇਸ਼ੁਰ ਦੇਵਤਿਆਂ ਦਾ ਦੇਵਤਾ ਅਤੇ ਰਾਜਿਆਂ ਦਾ ਰਾਜਾ ਅਤੇ ਭੇਤ ਖੋਲ੍ਹਣ ਵਾਲਾ ਹੈ ਕਿਉਂ ਜੋ ਤੂੰ ਇਸ ਭੇਤ ਨੂੰ ਖੋਲ੍ਹ ਸਕਿਆ!