Daniel 2:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਾਂ ਰਾਜੇ ਨਬੂਕਦਨੱਸਰ ਨੇ ਉਨ੍ਹਾਂ ਬੰਦਿਆਂ ਨੂੰ ਆਖਿਆ, “ਨਹੀਂ, ਤੁਹਾਨੂੰ ਚਾਹੀਦਾ ਹੈ ਕਿ ਮੇਰੇ ਸੁਪਨੇ ਬਾਰੇ ਦੱਸੋਁ। ਅਤੇ ਫ਼ੇਰ ਤੁਹਾਨੂੰ ਇਹ ਵੀ ਦੱਸਣਾ ਚਾਹੀਦਾ ਹੈ ਕਿ ਇਸਦਾ ਕੀ ਅਰਬ ਹੈ। ਜੇ ਤੁਸੀਂ ਇਹ ਗੱਲਾਂ ਨਹੀਂ ਦੱਸੋਁਗੇ ਤਾਂ ਮੈਂ ਹੁਕਮ ਦੇ ਦਿਆਂਗਾ ਕਿ ਤੁਹਾਡੇ ਟੁਕੜੇ-ਟੁਕੜੇ ਕਰ ਦਿੱਤੇ ਜਾਣ। ਅਤੇ ਮੈਂ ਹੁਕਮ ਦਿਆਂਗਾ ਕਿ ਤੁਹਾਡੇ ਘਰ ਉਦੋਂ ਤੀਕ ਤਬਾਹ ਕੀਤੇ ਜਾਣ ਜਦੋਂ ਤੀਕ ਕਿ ਉਹ ਮਲਬੇ ਦੇ ਢੇਰ ਬਣਕੇ ਨਾ ਰਹਿ ਜਾਣ।
Punjabi Bible 2016 - ਪਵਿੱਤਰ ਬਾਈਬਲ O.V.
ਰਾਜੇ ਨੇ ਕਸਦੀਆਂ ਨੂੰ ਉੱਤਰ ਦਿੱਤਾ ਕਿ ਗੱਲ ਮੇਰੇ ਚਿੱਤ ਵਿੱਚੋਂ ਜਾਂਦੀ ਰਹੀ ਹੈ । ਜੇ ਤੁਸੀਂ ਸੁਫ਼ਨਾ ਨਾ ਦੱਸੋ ਅਤੇ ਉਹ ਦਾ ਅਰਥ ਨਾ ਸੁਣਾਓ ਤਾਂ ਤੁਸੀਂ ਟੁਕੜੇ ਟੁਕੜੇ ਕੀਤੇ ਜਾਓਗੇ ਅਤੇ ਤੁਹਾਡੇ ਘਰ ਕੂੜੇ ਦੀਆਂ ਢੇਰੀਆਂ ਬਣਨਗੇ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਰਾਜੇ ਨੇ ਕਸਦੀਆਂ ਨੂੰ ਉੱਤਰ ਦਿੱਤਾ ਕਿ ਗੱਲ ਮੇਰੇ ਮਨ ਵਿੱਚੋਂ ਜਾਂਦੀ ਰਹੀ ਹੈ। ਜੇ ਤੁਸੀਂ ਸੁਫ਼ਨਾ ਨਾ ਦੱਸੋ ਅਤੇ ਉਹ ਦਾ ਅਰਥ ਨਾ ਸੁਣਾਓ ਤਾਂ ਤੁਸੀਂ ਟੁੱਕੜੇ-ਟੁੱਕੜੇ ਕੀਤੇ ਜਾਓਗੇ ਅਤੇ ਤੁਹਾਡੇ ਘਰ ਕੂੜੇ ਦੇ ਢੇਰ ਬਣਨਗੇ!