Daniel 3:15 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹੁਣ, ਜਦੋਂ ਤੁਸੀਂ ਸਿਂਗੀਆਂ, ਬਂਸਰੀਆਂ, ਇੱਕਤਾਰਿਆਂ, ਵੱਡੀਆਂ ਅਤੇ ਛੋਟੀਆਂ ਰਬਾਬਾਂ ਅਤੇ ਬੈਗਪਾਈਆਂ ਅਤੇ ਹੋਰ ਦੂਸਰੇ ਸੰਗੀਤਕ ਸਾਜ਼ਾਂ ਦੀ ਆਵਾਜ਼ ਸੁਣੋ ਤਾਂ ਤੁਹਾਨੂੰ ਸੋਨੇ ਦੇ ਬੁੱਤ ਅੱਗੇ ਝੁਕ ਕੇ ਉਸਦੀ ਉਪਾਸਨਾ ਜ਼ਰੂਰ ਕਰਨੀ ਚਾਹੀਦੀ ਹੈ। ਜੇ ਤੁਸੀਂ ਉਸ ਬੁੱਤ ਦੀ ਉਪਾਸਨਾ ਕਰਨ ਲਈ ਤਿਆਰ ਹੋ ਜਿਸ ਨੂੰ ਮੈਂ ਬਣਾਇਆ ਹੈ ਤਾਂ ਇਹ ਚੰਗੀ ਗੱਲ ਹੋਵੇਗੀ। ਪਰ ਜੇ ਤੁਸੀਂ ਇਸਦੀ ਉਪਾਸਨਾ ਨਹੀਂ ਕਰੋਂਗੇ, ਤਾਂ ਤੁਹਾਨੂੰ ਬਹੁਤ ਛੇਤੀ ਹੀ ਬਲਦੀ ਹੋਈ ਪ੍ਰਚਂਡ ਭਠ੍ਠੀ ਵਿੱਚ ਸੁੱਟ ਦਿੱਤਾ ਜਾਵੇਗਾ। ਫ਼ੇਰ ਕੋਈ ਵੀ ਦੇਵਤਾ ਤੁਹਾਨੂੰ ਮੇਰੀ ਸ਼ਕਤੀ ਤੋਂ ਬਚਾ ਨਹੀਂ ਸੱਕੇਗਾ!”
Punjabi Bible 2016 - ਪਵਿੱਤਰ ਬਾਈਬਲ O.V.
ਹੁਣ ਜੇ ਤੁਸੀਂ ਤਿਆਰ ਹੋ ਭਈ ਜਿਸ ਵੇਲੇ ਤੁਸੀਂ ਤੁਰ੍ਹੀ, ਬਾਂਸਰੀ, ਤਾਊਸ, ਸਰੰਗੀ, ਬਰਬਤ, ਬੀਨ ਤੇ ਹਰ ਪਰਕਾਰ ਦੇ ਵਾਜਿਆਂ ਦੀ ਅਵਾਜ਼ ਸੁਣੋ ਤਾਂ ਤੁਸੀਂ ਡਿੱਗ ਕੇ ਮੂਰਤ ਨੂੰ ਜਿਹ ਨੂੰ ਮੈਂ ਖੜਾ ਕੀਤਾ ਹੈ ਮੱਥਾ ਟੇਕੋ ਤਾਂ ਚੰਗਾ, ਪਰ ਜੇ ਕਰ ਤੁਸੀਂ ਮੱਥਾ ਨਾ ਟੇਕੋ ਤਾਂ ਉਸੀ ਘੜੀ ਤੁਸੀਂ ਅੱਗ ਦੀ ਬਲਦੀ ਹੋਈ ਭੱਠੀ ਵਿੱਚ ਸੁੱਟੇ ਜਾਓਗੇ ਅਤੇ ਉਹ ਦਿਓਤਾ ਕਿਹੜਾ ਹੈ ਜਿਹੜਾ ਤੁਹਾਨੂੰ ਮੇਰੇ ਹੱਥੋਂ ਛੁਡਾ ਲਵੇॽ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੁਣ ਜੇ ਤੁਸੀਂ ਤਿਆਰ ਹੋ ਕਿ ਜਿਸ ਵੇਲੇ ਤੁਸੀਂ ਤੁਰੀ, ਬੰਸਰੀ, ਬੀਨਾਂ, ਸਾਰੰਗੀ, ਬਰਬਤ, ਬੀਨ ਅਤੇ ਹਰ ਪ੍ਰਕਾਰ ਦੇ ਵਾਜਿਆਂ ਦੀ ਆਵਾਜ਼ ਸੁਣੋ ਤਾਂ ਤੁਸੀਂ ਝੁੱਕ ਕੇ ਮੂਰਤ ਨੂੰ ਜਿਸ ਨੂੰ ਮੈਂ ਖੜਾ ਕੀਤਾ ਹੈ ਮੱਥਾ ਟੇਕੋ ਤਾਂ ਚੰਗਾ, ਪਰ ਜੇਕਰ ਤੁਸੀਂ ਮੱਥਾ ਨਾ ਟੇਕੋ ਤਾਂ ਉਸੇ ਘੜੀ ਤੁਸੀਂ ਅੱਗ ਦੀ ਬਲਦੀ ਹੋਈ ਭੱਠੀ ਵਿੱਚ ਸੁੱਟੇ ਜਾਓਗੇ ਅਤੇ ਉਹ ਦੇਵਤਾ ਕਿਹੜਾ ਹੈ ਜਿਹੜਾ ਤੁਹਾਨੂੰ ਮੇਰੇ ਹੱਥੋਂ ਛੁਡਾ ਲਵੇ?