Daniel 4:20 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਆਪਣੇ ਸੁਪਨੇ ਵਿੱਚ ਇੱਕ ਰੁੱਖ ਦੇਖਿਆ। ਰੁੱਖ ਵੱਧਕੇ ਵੱਡਾ ਅਤੇ ਤਾਕਤਵਰ ਬਣ ਗਿਆ। ਇਸਦੀ ਚੋਟੀ ਅਕਾਸ਼ ਛੁਹਣ ਲਗੀ ਇਸ ਨੂੰ ਧਰਤੀ ਦੇ ਹਰ ਹਿੱਸੇ ਤੋਂ ਦੇਖਿਆ ਜਾ ਸੱਕਦਾ ਸੀ। ਇਸਦੇ ਪੱਤੇ ਖੂਬਸੂਰਤ ਸਨ, ਅਤੇ ਇਸ ਉੱਤੇ ਬਹੁਤ ਫ਼ਲ ਲੱਗੇ ਹੋਏ ਸਨ। ਫ਼ਲ ਹਰ ਕਿਸੇ ਲਈ ਕਾਫ਼ੀ ਭੋਜਨ ਦਿੰਦੇ ਸਨ। ਇਹ ਜੰਗਲੀ ਜਾਨਵਰਾਂ ਦਾ ਘਰ ਸੀ, ਅਤੇ ਇਸਦੀਆਂ ਟਾਹਣੀਆਂ ਉੱਤੇ ਪੰਛੀਆਂ ਦੇ ਆਲ੍ਹਣੇ ਸਨ। ਇਹੀ ਰੁੱਖ ਸੀ ਜੋ ਤੁਸਾਂ ਦੇਖਿਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਰੁੱਖ ਜੋ ਤੁਸਾਂ ਡਿੱਠਾ ਕਿ ਉਹ ਵਧਿਆ ਤੇ ਤਕੜਾ ਹੋਇਆ ਜਿਹ ਦੀ ਚੋਟੀ ਅਕਾਸ਼ ਤਾਈਂ ਅੱਪੜੀ ਤੇ ਉਹ ਧਰਤੀ ਦੇ ਕੰਢਿਆਂ ਤੀਕ ਵਿਖਾਈ ਦਿੰਦਾ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਰੁੱਖ ਜੋ ਤੁਸੀਂ ਦੇਖਿਆ ਜੋ ਉਹ ਵਧਿਆ ਤੇ ਤਕੜਾ ਹੋਇਆ ਜਿਸ ਦੀ ਚੋਟੀ ਅਕਾਸ਼ ਤੱਕ ਪਹੁੰਚੀ ਤੇ ਉਹ ਧਰਤੀ ਦੇ ਕੰਢਿਆਂ ਤੱਕ ਵਿਖਾਈ ਦਿੰਦਾ ਸੀ।