Daniel 4:32 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੈਨੂੰ ਆਪਣੇ ਲੋਕਾਂ ਤੋਂ ਦੂਰ ਜਾਣਾ ਪਵੇਗਾ। ਤੈਨੂੰ ਜੰਗਲੀ ਜਾਨਵਰਾਂ ਦਰਮਿਆਨ ਰਹਿਣ ਲਈ ਮਜ਼ਬੂਰ ਹੋਣਾ ਪਵੇਗਾ। ਤੂੰ ਇੱਕ ਗਊ ਦੀ ਤਰ੍ਹਾਂ ਘਾਹ ਖਾਵੇਂਗਾ। ਸੱਤ ਰੁੱਤਾਂ (ਸਾਲ) ਲੰਘ ਜਾਣਗੀਆਂ ਜਦੋਂ ਤੂੰ ਆਪਣਾ ਸਬਕ ਸਿੱਖੇਁਗਾ। ਫ਼ੇਰ ਤੈਨੂੰ ਗਿਆਨ ਹੋਵੇਗਾ ਕਿ ਅੱਤ ਮਹਾਨ ਪਰਮੇਸ਼ੁਰ ਆਦਮੀਆਂ ਦੀਆਂ ਬਾਦਸ਼ਾਹੀਆਂ ਉੱਤੇ ਹਕੂਮਤ ਕਰਦਾ ਹੈ। ਅਤੇ ਉਹ ਅੱਤ ਮਹਾਨ ਪਰਮੇਸ਼ੁਰ ਜਿਸ ਨੂੰ ਚਾਹੁੰਦਾ ਹੈ ਬਾਦਸ਼ਾਹੀਆਂ ਦੇ ਦਿੰਦਾ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਮਨੁੱਖਾਂ ਵਿੱਚੋਂ ਹਕਿਆ ਜਾਵੇਂਗਾ ਤੇ ਤੇਰਾ ਵਾਸ ਖੇਤ ਦੇ ਪਸ਼ੂਆਂ ਨਾਲ ਹੋਵੇਗਾ ਤੇ ਤੈਨੂੰ ਘਾਹ ਖਵਾਇਆ ਜਾਵੇਗਾ ਜਿਵੇਂ ਬਲਦਾਂ ਨੂੰ ਖਵਾਈਦਾ ਹੈ ਤੇ ਸੱਤ ਸਮੇ ਤੇਰੇ ਉੱਤੇ ਬੀਤਣਗੇ ਤਾਂ ਤੈਨੂੰ ਪਤਾ ਲਗੇਗਾ ਕਿ ਅੱਤ ਮਹਾਨ ਮਨੁੱਖਾਂ ਦੇ ਰਾਜ ਵਿੱਚ ਸਰਦਾਰੀ ਕਰਦਾ ਹੈ ਅਤੇ ਜਿਹ ਨੂੰ ਚਾਹੁੰਦਾ ਹੈ ਉਹ ਨੂੰ ਦਿੰਦਾ ਹੈ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਮਨੁੱਖਾਂ ਵਿੱਚੋਂ ਛੇਕਿਆ ਜਾਵੇਂਗਾ ਤੇ ਤੇਰਾ ਵਾਸ ਖੇਤ ਦੇ ਪਸ਼ੂਆਂ ਨਾਲ ਹੋਵੇਗਾ ਤੇ ਤੈਨੂੰ ਘਾਹ ਖਵਾਇਆ ਜਾਵੇਗਾ ਜਿਵੇਂ ਬਲਦਾਂ ਨੂੰ ਖਵਾਈਦਾ ਹੈ ਤੇ ਸੱਤ ਸਮੇਂ ਤੇਰੇ ਉੱਤੇ ਬੀਤਣਗੇ ਤਾਂ ਤੈਨੂੰ ਪਤਾ ਲੱਗੇਗਾ ਕਿ ਅੱਤ ਮਹਾਨ ਮਨੁੱਖਾਂ ਦੇ ਰਾਜ ਵਿੱਚ ਪ੍ਰਭੂਤਾ ਕਰਦਾ ਹੈ ਅਤੇ ਜਿਸ ਨੂੰ ਚਾਹੁੰਦਾ ਹੈ ਉਹ ਨੂੰ ਦਿੰਦਾ ਹੈ!