Daniel 4:34 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਉਸ ਸਮੇਂ ਦੇ ਅੰਤ ਉੱਤੇ, ਮੈਂ, ਨਬੂਕਦਨੱਸਰ ਨੇ ਅਕਾਸ਼ ਵੱਲ ਦੇਖਿਆ। ਅਤੇ ਮੇਰੀ ਬੋਧ-ਸ਼ਕਤੀ ਮੇਰੇ ਕੋਲ ਵਾਪਸ ਪਰਤ ਆਈ। ਫ਼ੇਰ ਮੈਂ ਅੱਤ ਮਹਾਨ ਪਰਮੇਸ਼ੁਰ ਦੀ ਉਸਤਤ ਕੀਤੀ। ਮੈਂ ਉਸ, ਸਦਾ ਰਹਿਣ ਵਾਲੇ ਨੂੰ, ਆਦਰ ਅਤੇ ਪਰਤਾਪ ਦਿੱਤਾ। ਹਕੂਮਤ ਕਰਦਾ ਹੈ ਪਰਮੇਸ਼ੁਰ ਸਦਾ ਲਈ! ਬਣੀ ਰਹਿੰਦੀ ਹੈ ਬਾਦਸ਼ਾਹੀ ਉਸਦੀ ਪੀੜੀਆਂ ਤੀਕ।
Punjabi Bible 2016 - ਪਵਿੱਤਰ ਬਾਈਬਲ O.V.
ਉਨ੍ਹਾਂ ਦਿਨਾਂ ਦੇ ਬੀਤਣ ਉੱਤੇ ਮੈਂ ਨਬੂਕਦਨੱਸਰ ਨੇ ਆਪਣੀਆਂ ਅੱਖੀਆਂ ਅਕਾਸ਼ ਵੱਲ ਚੁੱਕੀਆਂ ਅਤੇ ਮੇਰੀ ਸਮਝ ਫੇਰ ਮੇਰੇ ਵਿੱਚ ਮੁੜ ਆਈ ਤਾਂ ਮੈਂ ਅੱਤ ਮਹਾਨ ਦਾ ਧੰਨਵਾਦ ਕੀਤਾ ਅਤੇ ਉਹ ਦਾ ਜੋ ਸਦਾ ਜੀਉਂਦਾ ਹੈ ਵਡਿਆਈ ਤੇ ਆਦਰ ਕੀਤਾ। ਜਿਹ ਦੀ ਸਰਦਾਰੀ ਸਦੀਪਕ ਸਰਦਾਰੀ, ਅਤੇ ਜਿਹ ਦਾ ਰਾਜ ਪੀੜ੍ਹੀਓਂ ਪੀੜ੍ਹੀ ਹੈ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹਨਾਂ ਦਿਨਾਂ ਦੇ ਬੀਤਣ ਮਗਰੋਂ ਮੈਂ ਨਬੂਕਦਨੱਸਰ ਨੇ ਆਪਣੀਆਂ ਅੱਖੀਆਂ ਅਕਾਸ਼ ਵੱਲ ਚੁੱਕੀਆਂ ਅਤੇ ਮੇਰੀ ਸਮਝ ਫਿਰ ਮੇਰੇ ਵਿੱਚ ਮੁੜ ਆਈ ਤਾਂ ਮੈਂ ਅੱਤ ਮਹਾਨ ਦਾ ਧੰਨਵਾਦ ਕੀਤਾ ਅਤੇ ਉਹ ਦਾ ਜੋ ਸਦਾ ਜੀਉਂਦਾ ਹੈ ਵਡਿਆਈ ਤੇ ਆਦਰ ਕੀਤਾ। ਜਿਹ ਦੀ ਪ੍ਰਭੂਤਾ ਸਦਾ ਦੀ ਹੈ, ਅਤੇ ਜਿਹ ਦਾ ਰਾਜ ਪੀੜ੍ਹੀਓਂ ਪੀੜ੍ਹੀ ਤੱਕ ਹੈ!