Daniel 5:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਰਾਜਾ ਆਪਣੀ ਮੈਅ ਪੀ ਰਿਹਾ ਸੀ, ਉਸ ਨੇ ਆਪਣੇ ਸੇਵਾਦਾਰਾਂ ਨੂੰ ਸੋਨੇ ਅਤੇ ਚਾਂਦੀ ਦੇ ਪਿਆਲੇ ਲਿਆਉਣ ਦਾ ਹੁਕਮ ਦਿੱਤਾ। ਇਹ ਓਹੀ ਪਿਆਲੇ ਸਨ ਜਿਹੜੇ ਉਸ ਦੇ ਪਿਤਾ ਨਬੂਕਦਨੱਸਰ ਨੇ ਯਰੂਸ਼ਲਮ ਦੇ ਮੰਦਰ ਵਿੱਚੋਂ ਲਿਆਂਦੇ ਸਨ, ਤਾਂ ਜੋ ਰਾਜੇ, ਉਸ ਦੇ ਅਧਿਕਾਰੀ, ਉਸ ਦੀਆਂ ਪਤਨੀਆਂ ਅਤੇ ਉਸ ਦੇ ਸੇਵਕ ਉਨ੍ਹਾਂ ਪਿਆਲਿਆਂ ਵਿੱਚ ਮੈਅ ਪੀ ਸੱਕਣ।
Punjabi Bible 2016 - ਪਵਿੱਤਰ ਬਾਈਬਲ O.V.
ਬੇਲਸ਼ੱਸਰ ਨੇ ਨਸ਼ਾ ਚਖਦੇ ਹੋਏ ਆਗਿਆ ਦਿੱਤੀ ਕਿ ਸੋਨੇ ਤੇ ਚਾਂਦੀ ਦੇ ਭਾਂਡੇ ਜਿਹੜੇ ਨਬੂਕਦਨੱਸਰ ਉਹ ਦੇ ਪਿਤਾ ਨੇ ਯਰੂਸ਼ਲਮ ਦੀ ਹੈਕਲ ਵਿੱਚੋਂ ਕੱਢੇ ਸਨ ਲਿਆਂਦੇ ਜਾਣ ਤਾਂ ਜੋ ਰਾਜਾ ਤੇ ਉਹ ਦੇ ਪਰਧਾਨ ਤੇ ਉਹ ਦੀਆਂ ਰਾਣੀਆਂ ਤੇ ਉਹ ਦੀਆਂ ਰਖੇਲਾਂ ਉਨ੍ਹਾਂ ਵਿੱਚੋਂ ਨਸ਼ਾ ਪੀਣ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਬੇਲਸ਼ੱਸਰ ਨੇ ਨਸ਼ਾ ਚੱਖਦੇ ਹੋਏ ਆਗਿਆ ਦਿੱਤੀ ਕਿ ਸੋਨੇ ਤੇ ਚਾਂਦੀ ਦੇ ਭਾਂਡੇ ਜਿਹੜੇ ਨਬੂਕਦਨੱਸਰ ਉਹ ਦੇ ਪਿਤਾ ਨੇ ਯਰੂਸ਼ਲਮ ਦੀ ਹੈਕਲ ਵਿੱਚੋਂ ਕੱਢੇ ਸਨ, ਲਿਆਂਦੇ ਜਾਣ ਤਾਂ ਜੋ ਰਾਜਾ, ਉਹ ਦੇ ਪਰਧਾਨ, ਉਹ ਦੀਆਂ ਰਾਣੀਆਂ ਤੇ ਉਹ ਦੀਆਂ ਰਖ਼ੈਲਾਂ ਉਹਨਾਂ ਵਿੱਚੋਂ ਨਸ਼ਾ ਪੀਣ।