Daniel 5:21 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਨਬੂਕਦਨੱਸਰ ਨੂੰ ਆਪਣੇ ਲੋਕਾਂ ਕੋਲੋਂ ਦੂਰ ਜਾਣ ਲਈ ਮਜ਼ਬੂਰ ਕੀਤਾ ਗਿਆ। ਉਸਦਾ ਮਨ ਇੱਕ ਜਾਨਵਰ ਦੇ ਮਨ ਵਰਗਾ ਬਣ ਗਿਆ। ਉਹ ਜੰਗਲੀ ਖੋਤਿਆਂ ਦੇ ਵਿੱਚਕਾਰ ਰਿਹਾ ਅਤੇ ਗਾਂ ਵਾਂਗ ਘਾਹ ਖਾਂਦਾ ਸੀ ਉਹ ਤ੍ਰੇਲ ਵਿੱਚ ਭਿੱਜ ਗਿਆ। ਇਹ ਗੱਲਾਂ ਉਸ ਨਾਲ ਉਦੋਂ ਤੱਕ ਵਾਪਰੀਆਂ ਜਦੋਂ ਤੱਕ ਕਿ ਉਸ ਨੇ ਸਬਕ ਨਹੀਂ ਸਿੱਖ ਲਿਆ। ਫ਼ੇਰ ਉਸ ਨੇ ਜਾਣ ਲਿਆ ਕਿ ਅੱਤ ਮਹਾਨ ਪਰਮੇਸ਼ੁਰ ਬੰਦਿਆਂ ਦੀਆਂ ਬਾਦਸ਼ਾਹੀਆਂ ਉੱਤੇ ਹਕੂਮਤ ਕਰਦਾ ਹੈ। ਅਤੇ ਅੱਤ ਮਹਾਨ ਪਰਮੇਸ਼ੁਰ ਜਿਸ ਨੂੰ ਚਾਹੇ ਬਾਦਸ਼ਾਹੀ ਦੇ ਦਿੰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਮਨੁੱਖ ਵੰਸ਼ੀਆਂ ਵਿੱਚੋਂ ਧੱਕਿਆ ਗਿਆ ਅਤੇ ਉਸ ਦਾ ਮਨ ਪਸ਼ੂਆਂ ਜਿਹਾ ਬਣਿਆ ਅਤੇ ਉਜਾੜ ਦੇ ਖੋਤਿਆਂ ਨਾਲ ਵੱਸਦਾ ਸੀ ਅਤੇ ਉਹ ਨੂੰ ਬਲਦਾਂ ਵਾਂਙੁ ਘਾਹ ਚਰਾਉਂਦੇ ਸਨ ਅਤੇ ਉਹ ਦਾ ਸਰੀਰ ਅਕਾਸ਼ ਦੀ ਤ੍ਰੇਲ ਨਾਲ ਗਿੱਲਾ ਹੋਇਆ ਐਥੋਂ ਤੀਕੁਰ ਜੋ ਉਹ ਨੇ ਨਹੀਂ ਜਾਤਾ ਭਈ ਅੱਤ ਮਹਾਨ ਪਰਮੇਸ਼ੁਰ ਮਨੁੱਖਾਂ ਦੇ ਰਾਜ ਉਤੇ ਰਾਜ ਕਰਦਾ ਹੈ ਅਤੇ ਜਿਹ ਨੂੰ ਚਾਹੇ ਉਹ ਨੂੰ ਉਸ ਦੇ ਉੱਤੇ ਅਟੱਲ ਕਰਦਾ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਮਨੁੱਖ ਵੰਸ਼ੀਆਂ ਵਿੱਚੋਂ ਛੇਕਿਆ ਗਿਆ ਅਤੇ ਉਸ ਦਾ ਮਨ ਪਸ਼ੂਆਂ ਜਿਹਾ ਬਣਿਆ ਅਤੇ ਉਜਾੜ ਦੇ ਗਧਿਆਂ ਨਾਲ ਵੱਸਦਾ ਸੀ ਅਤੇ ਉਹ ਨੂੰ ਬਲਦਾਂ ਵਾਂਗੂੰ ਘਾਹ ਚਰਾਉਂਦੇ ਸਨ ਅਤੇ ਉਹ ਦਾ ਸਰੀਰ ਅਕਾਸ਼ ਦੀ ਤ੍ਰੇਲ ਨਾਲ ਗਿੱਲਾ ਹੋਇਆ ਐਥੋਂ ਤੱਕ ਜੋ ਉਹ ਨੇ ਨਹੀਂ ਜਾਣਿਆ ਜੋ ਅੱਤ ਮਹਾਨ ਪਰਮੇਸ਼ੁਰ ਮਨੁੱਖਾਂ ਦੇ ਰਾਜ ਉੱਤੇ ਪ੍ਰਭੂਤਾ ਕਰਦਾ ਹੈ ਅਤੇ ਜਿਸ ਨੂੰ ਚਾਹੇ ਉਹ ਨੂੰ ਉਸ ਦੇ ਉੱਤੇ ਅਟੱਲ ਕਰਦਾ ਹੈ।