Daniel 5:23 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸਦੀ ਬਜਾਇ ਤੂੰ ਅਕਾਸ਼ ਦੇ ਯਹੋਵਾਹ ਦੇ ਵਿਰੁੱਧ ਹੋ ਗਿਆ। ਤੂੰ ਯਹੋਵਾਹ ਦੇ ਮੰਦਰ ਵਿੱਚੋਂ ਲਿਆਂਦੇ ਹੋਏ ਪਿਆਲਿਆਂ ਨੂੰ ਲਿਆਉਣ ਦਾ ਹੁਕਮ ਦਿੱਤਾ। ਫ਼ੇਰ ਤੂੰ ਅਤੇ ਤੇਰੇ ਅਹਿਲਕਾਰਾਂ, ਤੇਰੀਆਂ ਰਾਣੀਆਂ ਅਤੇ ਤੇਰੀਆਂ ਦਾਸੀਆਂ ਨੇ ਉਨ੍ਹਾਂ ਪਿਆਲਿਆਂ ਵਿੱਚ ਮੈਅ ਪੀਤੀ। ਤੂੰ ਚਾਂਦੀ ਅਤੇ ਸੋਨੇ, ਪਿੱਤਲ, ਲੋਹੇ, ਲਕੜੀ ਅਤੇ ਪੱਥਰ ਦੇ ਦੇਵਤਿਆਂ ਦੀ ਉਸਤਤ ਕੀਤੀ। ਉਹ ਅਸਲ ਵਿੱਚ ਦੇਵਤੇ ਨਹੀਂ ਹਨ, ਉਹ ਦੇਖ ਨਹੀਂ ਸੱਕਦੇ, ਤੇ ਸੁਣ ਨਹੀਂ ਸੱਕਦੇ ਅਤੇ ਨਾ ਕਿਸੇ ਗੱਲ ਨੂੰ ਸਮਝ ਸੱਕਦੇ ਹਨ। ਪਰ ਤੂੰ ਉਸ ਪਰਮੇਸ਼ੁਰ ਦਾ ਆਦਰ ਨਹੀਂ ਕੀਤਾ ਜਿਸਦਾ ਤੇਰੀ ਜ਼ਿੰਦਗੀ ਅਤੇ ਤੇਰੀ ਹਰ ਗੱਲ ਉੱਤੇ ਜ਼ੋਰ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਸਗੋਂ ਅਕਾਸ਼ਾਂ ਦੇ ਪ੍ਰਭੁ ਦੇ ਸਨਮੁਖ ਆਪਣੇ ਆਪ ਨੂੰ ਅਕੜਾਇਆ ਅਤੇ ਉਹ ਦੇ ਘਰ ਦੇ ਭਾਂਡੇ ਉਹ ਤੇਰੇ ਅੱਗੇ ਲਿਆਏ ਤੈਂ ਆਪਣੇ ਸਰਦਾਰਾਂ, ਆਪਣੀਆਂ ਰਾਣੀਆਂ ਅਰ ਆਪਣੀਆਂ ਰਖੇਲੀਆਂ ਦੇ ਨਾਲ ਉਨ੍ਹਾਂ ਵਿੱਚ ਨਸ਼ਾ ਪੀਤਾ ਅਤੇ ਤੈਂ ਚਾਂਦੀ ਅਰ ਸੋਨੇ ਅਤੇ ਪਿੱਤਲ, ਲੋਹੇ ਅਤੇ ਲੱਕੜੀ ਅਰ ਪੱਥਰ ਦੇ ਦਿਓਤਿਆਂ ਦੀ ਜੋ ਨਾ ਵੇਖਦੇ, ਨਾ ਹੀ ਸੁਣਦੇ ਅਤੇ ਨਾ ਹੀ ਜਾਣਦੇ ਹਨ ਉਨ੍ਹਾਂ ਦੀ ਵੱਡਿਆਈ ਕੀਤੀ ਅਤੇ ਉਸ ਪਰਮੇਸ਼ੁਰ ਦਾ ਜਿਹ ਦੇ ਹੱਥ ਵਿੱਚ ਤੇਰਾ ਦਮ ਅਤੇ ਤੇਰੇ ਸਾਰੇ ਰਾਹ ਹਨ ਉਹ ਦਾ ਆਦਰ ਨਾ ਕੀਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਗੋਂ ਅਕਾਸ਼ਾਂ ਦੇ ਪ੍ਰਭੂ ਦੇ ਸਨਮੁਖ ਆਪਣੇ ਆਪ ਨੂੰ ਅਕੜਾਇਆ ਅਤੇ ਉਹ ਦੇ ਘਰ ਦੇ ਭਾਂਡੇ ਓਹ ਤੇਰੇ ਅੱਗੇ ਲਿਆਏ ਅਤੇ ਤੂੰ ਆਪਣੇ ਸਰਦਾਰਾਂ, ਆਪਣੀਆਂ ਰਾਣੀਆਂ ਅਤੇ ਆਪਣੀਆਂ ਰਖੇਲੀਆਂ ਦੇ ਨਾਲ ਉਹਨਾਂ ਵਿੱਚ ਨਸ਼ਾ ਪੀਤਾ ਅਤੇ ਤੂੰ ਚਾਂਦੀ ਅਤੇ ਸੋਨੇ ਅਤੇ ਪਿੱਤਲ, ਲੋਹੇ ਅਤੇ ਲੱਕੜੀ ਅਤੇ ਪੱਥਰ ਦੇ ਦੇਵਤਿਆਂ ਦੀ ਜੋ ਨਾ ਵੇਖਦੇ, ਨਾ ਹੀ ਸੁਣਦੇ ਅਤੇ ਨਾ ਜਾਣਦੇ ਹਨ ਉਹਨਾਂ ਦੀ ਵਡਿਆਈ ਕੀਤੀ ਅਤੇ ਉਸ ਪਰਮੇਸ਼ੁਰ ਦਾ ਜਿਹ ਦੇ ਹੱਥ ਵਿੱਚ ਤੇਰਾ ਦਮ ਅਤੇ ਤੇਰੇ ਸਾਰੇ ਰਾਹ ਹਨ ਉਹ ਦਾ ਆਦਰ ਨਾ ਕੀਤਾ।