Daniel 5:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਰਾਜੇ ਨੇ ਜਾਦੂਗਰਾਂ ਨੂੰ ਅਤੇ ਕਸਦੀਆਂ ਨੂੰ ਬੁਲਾਵਾ ਭੇਜਿਆ। ਉਸ ਨੇ ਸਿਆਣਿਆ ਨੂੰ ਆਖਿਆ, “ਜੋ ਕੋਈ ਇਸ ਲਿਖਤ ਨੂੰ ਪੜ੍ਹ ਸੱਕੇਗਾ ਅਤੇ ਮੈਨੂੰ ਇਸਦਾ ਅਰਬ ਸਮਝਾ ਸੱਕੇਗਾ ਮੈਂ ਉਸ ਨੂੰ ਇਨਾਮ ਦਿਆਂਗਾ। ਮੈਂ ਉਸ ਬੰਦੇ ਨੂੰ ਕਿਰਮਚੀ ਵਸਤਰ ਦੇਵਾਂਗਾ। ਮੈਂ ਉਸ ਦੇ ਗਲੇ ਵਿੱਚ ਸੋਨੇ ਦਾ ਹਾਰ ਪਾਵਾਂਗਾ। ਅਤੇ ਆਪਣੇ ਰਾਜ ਵਿੱਚ ਤੀਸਰਾ ਸਭ ਤੋਂ ਉੱਚਾ ਹਾਕਮ ਬਣਾ ਦਿਆਂਗਾ।”
Punjabi Bible 2016 - ਪਵਿੱਤਰ ਬਾਈਬਲ O.V.
ਰਾਜੇ ਨੇ ਉੱਚੀ ਅਵਾਜ਼ ਨਾਲ ਚਿੱਲਾ ਕੇ ਆਖਿਆ ਕਿ ਜੋਤਸ਼ੀਆਂ, ਕਸਦੀਆਂ ਤੇ ਅਗੰਮ ਗਿਆਨੀਆਂ ਨੂੰ ਸਾਹਮਣੇ ਕਰੋ! ਰਾਜੇ ਨੇ ਬਾਬਲ ਦੇ ਗਿਆਨੀਆਂ ਨੂੰ ਆਖਿਆ ਭਈ ਜੋ ਕੋਈ ਏਸ ਲਿਖਤ ਨੂੰ ਪੜ੍ਹੇ ਅਤੇ ਏਹ ਦਾ ਅਰਥ ਮੈਨੂੰ ਦੱਸੇ ਉਹ ਨੂੰ ਕਿਰਮਚੀ ਰੰਗ ਦਾ ਚੋਗਾ ਪਹਿਨਾਇਆ ਜਾਵੇਗਾ ਅਤੇ ਉਹ ਦੇ ਗਲ ਵਿੱਚ ਸੋਨੇ ਦਾ ਕੈਂਠਾ ਪਾਇਆ ਜਾਵੇਗਾ ਅਤੇ ਰਾਜ ਵਿੱਚ ਤੀਜੇ ਦਰਜੇ ਦਾ ਹਾਕਮ ਬਣੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਰਾਜੇ ਨੇ ਉੱਚੀ ਅਵਾਜ਼ ਨਾਲ ਚਿੱਲਾ ਕੇ ਆਖਿਆ ਕਿ ਜੋਤਸ਼ੀਆਂ, ਕਸਦੀਆਂ ਤੇ ਅਗੰਮ ਵਿਦਵਾਨਾਂ ਨੂੰ ਲਿਆਓ! ਰਾਜੇ ਨੇ ਬਾਬਲ ਦੇ ਵਿਦਵਾਨਾਂ ਨੂੰ ਆਖਿਆ ਕਿ ਜੋ ਕੋਈ ਇਸ ਲਿਖਤ ਨੂੰ ਪੜ੍ਹੇ ਅਤੇ ਇਹ ਦਾ ਅਰਥ ਮੈਨੂੰ ਦੱਸੇ ਉਹ ਨੂੰ ਕਿਰਮਚੀ ਰੰਗ ਦਾ ਚੋਗਾ ਪਹਿਨਾਇਆ ਜਾਵੇਗਾ, ਉਹ ਦੇ ਗਲ਼ ਵਿੱਚ ਸੋਨੇ ਦਾ ਕੈਂਠਾ ਪਾਇਆ ਜਾਵੇਗਾ ਅਤੇ ਰਾਜ ਵਿੱਚ ਤੀਜੇ ਦਰਜੇ ਦਾ ਹਾਕਮ ਬਣੇਗਾ।