Daniel 6:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਉਹ ਰਾਜੇ ਕੋਲ ਗਏ। ਉਨ੍ਹਾਂ ਨੇ ਉਸ ਕਨੂੰਨ ਬਾਰੇ ਗੱਲ ਕੀਤੀ ਜਿਹੜਾ ਉਸ ਨੇ ਬਣਾਇਆ ਸੀ। ਉਨ੍ਹਾਂ ਨੇ ਆਖਿਆ, “ਰਾਜਾ ਦਾਰਾ ਮਾਦੀ, ਤੂੰ ਇੱਕ ਕਨੂੰਨ ਉੱਤੇ ਦਸਤਖਤ ਕੀਤੇ ਸਨ ਜਿਹੜਾ ਇਹ ਆਖਦਾ ਹੈ ਕਿ ਅਗਲੇ ਤੀਹਾਂ ਦਿਨਾਂ ਤੱਕ ਜਿਹੜਾ ਕੋਈ ਤੁਹਾਡੇ, ਰਾਜੇ, ਤੋਂ ਇਲਾਵਾ ਕਿਸੇ ਹੋਰ ਦੇਵਤੇ ਜਾਂ ਬੰਦੇ ਅੱਗੇ ਪ੍ਰਾਰਥਨਾ ਕਰਦਾ ਹੈ, ਉਸ ਨੂੰ ਸ਼ੇਰਾਂ ਦੀ ਗੁਫ਼ਾ ਵਿੱਚ ਸੁੱਟਿਆ ਜਾਵੇਗਾ। ਤੂੰ ਇਸ ਕਨੂੰਨ ਉੱਤੇ ਦਸਤਖਤ ਕੀਤੇ ਸਨ, ਕੀ ਨਹੀਂ?” ਰਾਜੇ ਨੇ ਜਵਾਬ ਦਿੱਤਾ, “ਹਾਂ, ਮੈਂ ਕਨੂੰਨ ਉੱਤੇ ਦਸਤਖਤ ਕੀਤੇ ਸਨ। ਅਤੇ ਮਾਦੀਆਂ ਅਤੇ ਫਾਰਸੀਆਂ ਦੇ ਕਨੂੰਨ ਰੱਦ ਕੀਤੇ ਜਾਂ ਬਦਲੇ ਨਹੀਂ ਜਾ ਸੱਕਦੇ।”
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਓਹ ਨੇੜੇ ਆਏ ਅਤੇ ਰਾਜੇ ਦੇ ਸਾਹਮਣੇ ਰਾਜੇ ਦੇ ਪੱਕੇ ਕਨੂਨ ਲਈ ਆਖਿਆ ਭਈ ਹੇ ਰਾਜਨ, ਕੀ ਤੁਸੀਂ ਉਸ ਬਿਧੀ ਉੱਤੇ ਸਹੀ ਨਹੀਂ ਪਾਈ ਭਈ ਜਿਹੜਾ ਕੋਈ ਤੀਹਾਂ ਦਿਨਾਂ ਤੀਕ ਤੁਹਾਥੋਂ ਬਾਝ ਕਿਸੇ ਦਿਉਤੇ ਯਾ ਮਨੁੱਖ ਅੱਗੇ ਬੇਨਤੀ ਕਰੇ ਸੋ ਸ਼ੇਰਾਂ ਦੇ ਘੁਰੇ ਵਿੱਚ ਸੁੱਟਿਆ ਜਾਵੇਗਾॽ ਰਾਜੇ ਨੇ ਉੱਤਰ ਦੇ ਕੇ ਆਖਿਆ ਕਿ ਏਹ ਗੱਲ ਸੱਚ ਹੈ, ਮਾਦੀਆਂ ਅਤੇ ਫਾਰਸੀਆਂ ਦੇ ਕਨੂਨ ਅਨੁਸਾਰ ਜੋ ਬਦਲਦੇ ਨਹੀਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਿਰ ਉਹ ਨੇੜੇ ਆਏ ਅਤੇ ਰਾਜੇ ਦੇ ਸਾਹਮਣੇ ਰਾਜੇ ਦੇ ਪੱਕੇ ਕਨੂੰਨ ਲਈ ਆਖਿਆ ਭਈ ਹੇ ਰਾਜਾ, ਕੀ ਤੁਸੀਂ ਉਸ ਲਿਖਤ ਉੱਤੇ ਦਸਖ਼ਤ ਨਹੀਂ ਕੀਤੇ ਕਿ ਜਿਹੜਾ ਕੋਈ ਤੀਹ ਦਿਨਾਂ ਤੱਕ ਤੁਹਾਡੇ ਤੋਂ ਇਲਾਵਾ ਕਿਸੇ ਦੇਵਤੇ ਜਾਂ ਮਨੁੱਖ ਅੱਗੇ ਬੇਨਤੀ ਕਰੇ, ਉਹ ਸ਼ੇਰਾਂ ਦੇ ਘੁਰੇ ਵਿੱਚ ਸੁੱਟਿਆ ਜਾਵੇਗਾ? ਰਾਜੇ ਨੇ ਉੱਤਰ ਦੇ ਕੇ ਆਖਿਆ ਕਿ ਇਹ ਗੱਲ ਸੱਚ ਹੈ, ਮਾਦੀਆਂ ਅਤੇ ਫ਼ਾਰਸੀਆਂ ਦੇ ਕਨੂੰਨ ਅਨੁਸਾਰ ਜੋ ਬਦਲਦੇ ਨਹੀਂ।