Daniel 6:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਾਤਸ਼ਾਹ ਨੇ ਜਦੋਂ ਇਹ ਗੱਲ ਸੁਣੀ, ਉਹ ਬਹੁਤ ਪ੍ਰੇਸ਼ਾਨ ਹੋ ਗਿਆ ਅਤੇ ਉਸ ਨੇ ਦਾਨੀਏਲ ਨੂੰ ਬਚਾਉਣ ਦਾ ਪੱਕਾ ਇਰਾਦਾ ਬਣਾ ਲਿਆ। ਉਸ ਨੇ ਸੂਰਜ ਛੁਪਣ ਤੀਕ ਦਾਨੀਏਲ ਨੂੰ ਬਚਾਉਣ ਦੇ ਤਰੀਕੇ ਬਾਰੇ ਸੋਚਣ ਦੀ ਕੋਸ਼ਿਸ਼ ਕੀਤੀ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਰਾਜੇ ਨੇ ਏਹ ਗੱਲ ਸੁਣੀ ਤਦ ਆਪਣੇ ਆਪ ਵਿੱਚ ਵੱਡਾ ਛਿੱਥਾ ਹੋਇਆ ਅਤੇ ਉਸ ਨੇ ਮਨ ਵਿੱਚ ਚਾਹਿਆ ਭਈ ਦਾਨੀਏਲ ਨੂੰ ਛੁਡਾਵੇ ਅਤੇ ਸੂਰਜ ਦੇ ਅਸਤਣ ਤੀਕ ਉਹ ਦੇ ਛੁਡਾਉਣ ਲਈ ਜਤਨ ਕਰਦਾ ਰਿਹਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਰਾਜੇ ਨੇ ਇਹ ਗੱਲ ਸੁਣੀ ਤਦ ਆਪਣੇ ਆਪ ਵਿੱਚ ਵੱਡਾ ਦੁੱਖੀ ਹੋਇਆ ਅਤੇ ਉਸ ਨੇ ਮਨ ਵਿੱਚ ਚਾਹਿਆ ਭਈ ਦਾਨੀਏਲ ਨੂੰ ਛੁਡਾਵੇ ਅਤੇ ਸੂਰਜ ਦੇ ਛਿਪਣ ਤੱਕ ਉਹ ਦੇ ਛੁਡਾਉਣ ਲਈ ਜਤਨ ਕਰਦਾ ਰਿਹਾ।