Daniel 6:22 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੇਰੇ ਪਰਮੇਸ਼ੁਰ ਨੇ ਮੈਨੂੰ ਬਚਾਉਣ ਲਈ ਆਪਣਾ ਦੂਤ ਭੇਜਿਆ। ਦੂਤ ਨੇ ਸ਼ੇਰਾਂ ਦੇ ਮੂੰਹ ਬੰਦ ਕਰ ਦਿੱਤੇ। ਸ਼ੇਰਾਂ ਨੇ ਮੈਨੂੰ ਨੁਕਸਾਨ ਨਹੀਂ ਪਹੁੰਚਾਇਆ। ਕਿਉਂ ਕਿ ਮੇਰਾ ਪਰਮੇਸ਼ੁਰ ਜਾਣਦਾ ਹੈ ਕਿ ਮੈਂ ਬੇਕਸੂਰ ਹਾਂ। ਮੈਂ ਕਦੇ ਵੀ, ਰਾਜਨ, ਤੁਹਾਡੇ ਨਾਲ ਕੋਈ ਗ਼ਲਤ ਗੱਲ ਨਹੀਂ ਕੀਤੀ।”
Punjabi Bible 2016 - ਪਵਿੱਤਰ ਬਾਈਬਲ O.V.
ਮੇਰੇ ਪਰਮੇਸ਼ੁਰ ਨੇ ਆਪਣੇ ਦੂਤ ਨੂੰ ਭੇਜਿਆ ਹੈ ਅਤੇ ਸ਼ੇਰਾਂ ਦੇ ਮੂੰਹਾਂ ਨੂੰ ਬੰਦ ਰੱਖਿਆ ਹੈ ਐਥੋਂ ਤੀਕ ਕਿ ਉਨ੍ਹਾਂ ਨੇ ਮੈਨੂੰ ਰਤੀ ਭਰ ਵੀ ਦੁਖ ਨਹੀਂ ਦਿੱਤਾ ਇਸ ਕਰਕੇ ਜੋ ਉਹ ਦੇ ਸਨਮੁਖ ਮੇਰੇ ਵਿੱਚ ਬੇਦੋਸ਼ੀ ਪਾਈ ਗਈ ਅਤੇ ਤੇਰੇ ਅੱਗੇ ਵੀ ਹੇ ਰਾਜਨ, ਮੈਂ ਦੋਸ਼ ਨਹੀਂ ਕੀਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੇਰੇ ਪਰਮੇਸ਼ੁਰ ਨੇ ਆਪਣੇ ਦੂਤ ਨੂੰ ਭੇਜਿਆ ਹੈ ਅਤੇ ਸ਼ੇਰਾਂ ਦੇ ਮੂੰਹ ਨੂੰ ਬੰਦ ਰੱਖਿਆ ਹੈ ਐਥੋਂ ਤੱਕ ਕਿ ਉਹਨਾਂ ਨੇ ਮੈਨੂੰ ਰੱਤੀ ਭਰ ਵੀ ਦੁੱਖ ਨਹੀਂ ਦਿੱਤਾ ਇਸ ਕਰਕੇ ਜੋ ਉਸ ਦੇ ਸਨਮੁਖ ਮੇਰੇ ਵਿੱਚ ਬੇਦੋਸ਼ੀ ਪਾਈ ਗਈ ਅਤੇ ਤੇਰੇ ਅੱਗੇ ਵੀ ਹੇ ਰਾਜਾ, ਮੈਂ ਦੋਸ਼ ਨਹੀਂ ਕੀਤਾ।