Daniel 7:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਬੇਲਸ਼ੱਸਰ ਦੇ ਬਾਬਲ ਦੇ ਰਾਜ ਦੇ ਪਹਿਲੇ ਵਰ੍ਹੇ ਦੌਰਾਨ, ਦਾਨੀਏਲ ਨੂੰ ਇੱਕ ਸੁਪਨਾ ਆਇਆ। ਜਦੋਂ ਦਾਨੀਏਲ ਆਪਣੇ ਬਿਸਤਰ ਵਿੱਚ ਲੇਟਿਆ ਹੋਇਆ ਸੀ ਤਾਂ ਉਸ ਨੇ ਇਹ ਦਰਸ਼ਨ ਦੇੇਖੇ। ਦਾਨੀਏਲ ਨੇ ਜੋ ਸੁਪਨੇ ਵਿੱਚ ਦੇਖਿਆ ਉਸ ਬਾਰੇ ਲਿਖਿਆ।
Punjabi Bible 2016 - ਪਵਿੱਤਰ ਬਾਈਬਲ O.V.
ਬਾਬਲ ਦੇ ਰਾਜਾ ਬੇਲਸ਼ੱਸਰ ਦੇ ਪਹਿਲੇ ਵਰ੍ਹੇ ਵਿੱਚ ਦਾਨੀਏਲ ਨੇ ਆਪਣੇ ਪਲੰਘ ਉੱਤੇ ਇੱਕ ਸੁਫ਼ਨਾ ਅਤੇ ਆਪਣੇ ਸਿਰ ਦੀਆਂ ਦਰਿਸ਼ਟਾਂ ਡਿੱਠੀਆਂ, ਤਦ ਉਹ ਨੇ ਉਸ ਸੁਫ਼ਨੇ ਨੂੰ ਲਿਖਿਆ ਅਤੇ ਉਨ੍ਹਾਂ ਗੱਲਾਂ ਦਾ ਸਾਰਾ ਹਾਲ ਕਥਣ ਕੀਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਬਾਬਲ ਦੇ ਰਾਜਾ ਬੇਲਸ਼ੱਸਰ ਦੇ ਰਾਜ ਦੇ ਪਹਿਲੇ ਸਾਲ ਵਿੱਚ ਦਾਨੀਏਲ ਨੇ ਆਪਣੇ ਪਲੰਘ ਉੱਤੇ ਇੱਕ ਦਰਸ਼ਣ ਦੇਖਿਆ, ਤਦ ਉਹ ਨੇ ਦਰਸ਼ਣ ਨੂੰ ਲਿਖਿਆ ਅਤੇ ਉਹਨਾਂ ਗੱਲਾਂ ਦਾ ਬਿਆਨ ਕੀਤਾ।