Daniel 7:14 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਜਿਹੜਾ ਬੰਦਾ ਮਨੁੱਖ ਵਾਂਗ ਦਿਖਾਈ ਦਿੰਦਾ ਸੀ ਉਸ ਨੂੰ ਅਧਿਕਾਰ, ਪਰਤਾਪ ਅਤੇ ਪੂਰੀ ਹਕੂਮਤੀ ਸ਼ਕਤੀ ਦਿੱਤੀ ਗਈ। ਹਰ ਕੌਮ ਅਤੇ ਹਰ ਭਾਸ਼ਾ ਦੇ ਲੋਕ ਉਸਦੀ ਉਪਾਸਨਾ ਕਰਨਗੇ। ਉਸਦੀ ਹਕੂਮਤ ਹਮੇਸ਼ਾ ਰਹੇਗੀ। ਉਸਦਾ ਰਾਜ ਸਦਾ ਰਹੇਗਾ। ਇਸਦਾ ਕਦੇ ਨਾਸ਼ ਨਹੀਂ ਹੋਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਪਾਤਸ਼ਾਹੀ ਅਰ ਪਰਤਾਪ ਅਰ ਰਾਜ ਉਹ ਨੂੰ ਦਿੱਤਾ ਗਿਆ, ਭਈ ਸੱਭੇ ਕੌਮਾਂ ਅਰ ਲੋਕ ਅਰ ਬੋਲੀਆਂ, ਉਹ ਦੀ ਟਹਿਲ ਕਰਨ। ਉਹ ਦਾ ਰਾਜ ਸਦਾ ਦਾ ਰਾਜ ਹੈ, ਜਿਹੜਾ ਮਿਟੇਗਾ ਨਾ, ਅਤੇ ਉਹ ਦਾ ਰਾਜ ਅਜਿਹਾ ਹੈ ਜੋ ਟਲੇਗਾ ਨਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਾਤਸ਼ਾਹੀ ਅਤੇ ਪਰਤਾਪ ਅਤੇ ਰਾਜ ਉਹ ਨੂੰ ਦਿੱਤਾ ਗਿਆ, ਜੋ ਸੱਭੇ ਕੌਮਾਂ ਅਤੇ ਲੋਕ ਅਤੇ ਬੋਲੀਆਂ ਉਹ ਦੀ ਸੇਵਾ ਕਰਨ। ਉਹ ਦਾ ਰਾਜ ਸਦਾ ਦਾ ਰਾਜ ਹੈ, ਜਿਹੜਾ ਮਿਟੇਗਾ ਨਾ, ਅਤੇ ਉਹ ਦਾ ਰਾਜ ਅਜਿਹਾ ਹੈ ਜੋ ਟਲੇਗਾ ਨਾ।