Daniel 7:25 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਹ ਖਾਸ ਪਾਤਸ਼ਾਹ ਅੱਤ ਮਹਾਨ ਪਰਮੇਸ਼ੁਰ ਦੇ ਵਿਰੁੱਧ ਗੱਲਾਂ ਕਰੇਗਾ। ਅਤੇ ਉਹ ਰਾਜਾ ਪਰਮੇਸ਼ੁਰ ਦੇ ਖਾਸ ਬੰਦਿਆਂ ਨੂੰ ਨੁਕਸਾਨ ਪੁਚਾਵੇਗਾ ਅਤੇ ਮਾਰੇਗਾ। ਉਹ ਰਾਜਾ ਉਨ੍ਹਾਂ ਸਮਿਆਂ ਨੂੰ ਅਤੇ ਕਨੂੰਨਾਂ ਨੂੰ ਬਦਲਣ ਦੀ ਕੋਸ਼ਿਸ਼ ਕਰੇਗਾ ਜਿਹੜੇ ਪਹਿਲਾਂ ਹੀ ਸਥਾਪਿਤ ਹੋ ਚੁੱਕੇ ਹਨ। ਪਰਮੇਸ਼ੁਰ ਦੇ ਖਾਸ ਬੰਦੇ ਇਸ ਰਾਜੇ ਦੀ ਸ਼ਕਤੀ ਹੇਠਾਂ ਸਾਢੇ ਤਿੰਨ ਸਾਲ ਰਹਿਣਗੇ।”
Punjabi Bible 2016 - ਪਵਿੱਤਰ ਬਾਈਬਲ O.V.
ਉਹ ਅੱਤ ਮਹਾਨ ਦੇ ਵਿਰੁੱਧ ਹੰਕਾਰ ਦੀਆਂ ਗੱਲਾਂ ਬੋਲੇਗਾ ਅਤੇ ਅੱਤ ਮਹਾਨ ਦੇ ਸੰਤਾਂ ਨੂੰ ਦੁਖਾਵੇਗਾ ਅਰ ਚਾਹੇਗਾ ਕਿ ਮੁੱਕਰਰ ਸਮਿਆਂ ਅਤੇ ਬਿਵਸਥਾ ਨੂੰ ਬਦਲ ਦੇਵੇ ਅਤੇ ਓਹ ਇਹ ਦੇ ਹੱਥ ਵਿੱਚ ਦਿੱਤੇ ਜਾਣਗੇ ਐਥੋਂ ਤੀਕ ਜੋ ਇੱਕ ਸਮਾ ਅਤੇ ਸਮੇ ਅਰ ਅੱਧਾ ਸਮਾ ਲੰਘ ਜਾਏਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਅੱਤ ਮਹਾਨ ਪਰਮੇਸ਼ੁਰ ਦੇ ਵਿਰੁੱਧ ਹੰਕਾਰ ਦੀਆਂ ਗੱਲਾਂ ਬੋਲੇਗਾ ਅਤੇ ਅੱਤ ਮਹਾਨ ਦੇ ਸੰਤਾਂ ਨੂੰ ਦੁੱਖ ਦੇਵੇਗਾ ਅਤੇ ਚਾਹੇਗਾ ਕਿ ਨਿਯੁਕਤ ਸਮਿਆਂ ਅਤੇ ਬਿਵਸਥਾ ਨੂੰ ਬਦਲ ਦੇਵੇ ਅਤੇ ਉਹ ਇਹ ਦੇ ਹੱਥ ਵਿੱਚ ਦਿੱਤੇ ਜਾਣਗੇ ਐਥੋਂ ਤੱਕ ਇੱਕ ਸਮਾਂ ਅਤੇ ਸਮੇਂ ਅਤੇ ਅੱਧਾ ਸਮਾਂ ਲੰਘ ਜਾਵੇਗਾ ਤਕਰੀਬਨ ਸਾਢੇ ਤਿੰਨ ਸਾਲ।