Daniel 7:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਮੈਂ ਉਨ੍ਹਾਂ ਸਿੰਗਾ ਬਾਰੇ ਸੋਚ ਹੀ ਰਿਹਾ ਸਾਂ ਅਤੇ ਫ਼ੇਰ ਉਨ੍ਹਾਂ ਸਿੰਗਾਂ ਦਰਮਿਆਨ ਇੱਕ ਹੋਰ ਸਿੰਗ ਉੱਗ ਆਇਆ। ਇਹ ਸਿੰਗ ਇੱਕ ਛੋਟਾ ਸਿੰਗ ਸੀ। ਇਸ ਛੋਟੇ ਸਿੰਗ ਉੱਤੇ ਅੱਖਾਂ ਲੱਗੀਆਂ ਹੋਈਆਂ ਸਨ-ਅੱਖਾਂ ਬੰਦੇ ਦੀਆਂ ਅੱਖਾਂ ਵਾਂਗ ਦਿਖਾਈ ਦਿੰਦੀਆਂ ਸਨ। ਅਤੇ ਇਸ ਛੋਟੇ ਸਿੰਗ ਉੱਤੇ ਇੱਕ ਮੂੰਹ ਵੀ ਸੀ। ਮੂੰਹ ਮਹਾਨ ਗੱਲਾਂ ਬੋਲ ਰਿਹਾ ਸੀ। ਛੋਟੇ ਸਿੰਗ ਨੇ ਦੂਸਰੇ ਸਿੰਗਾਂ ਵਿੱਚੋਂ ਤਿੰਨ ਸਿੰਗ ਪੁੱਟ ਲੇ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਉਨ੍ਹਾਂ ਸਿੰਙਾਂ ਨੂੰ ਧਿਆਨ ਲਾ ਕੇ ਡਿੱਠਾ ਅਤੇ ਕੀ ਵੇਖਦਾ ਹਾਂ ਕਿ ਉਨ੍ਹਾਂ ਵਿੱਚੋਂ ਇੱਕ ਹੋਰ ਨਿੱਕਾ ਜਿਹਾ ਸਿੰਙ ਨਿੱਕਲਿਆ ਜਿਹ ਦੇ ਅੱਗੇ ਪਹਿਲਿਆਂ ਵਿੱਚੋਂ ਤਿੰਨ ਸਿੰਙ ਮੁਢੋਂ ਪੁੱਟੇ ਗਏ ਅਤੇ ਕੀ ਵੇਖਦਾ ਹਾਂ ਕਿ ਉਸ ਸਿੰਙ ਵਿੱਚ ਅੱਖਾਂ ਮਨੁੱਖ ਦੀਆਂ ਅੱਖਾਂ ਵਰਗੀਆਂ ਸਨ ਅਤੇ ਇੱਕ ਮੂੰਹ ਸੀ ਜੋ ਵੱਡੀਆਂ ਵੱਡੀਆਂ ਗੱਲਾਂ ਬੋਲ ਰਿਹਾ ਸੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਉਹਨਾਂ ਸਿੰਗਾਂ ਨੂੰ ਧਿਆਨ ਲਾ ਕੇ ਦੇਖਿਆ ਅਤੇ ਕੀ ਵੇਖਦਾ ਹਾਂ ਕਿ ਉਹਨਾਂ ਵਿੱਚੋਂ ਇੱਕ ਹੋਰ ਨਿੱਕਾ ਜਿਹਾ ਸਿੰਙ ਨਿੱਕਲਿਆ ਜਿਹ ਦੇ ਅੱਗੇ ਪਹਿਲਿਆਂ ਵਿੱਚੋਂ ਤਿੰਨ ਸਿੰਙ ਮੁੱਢੋਂ ਪੁੱਟੇ ਗਏ ਅਤੇ ਕੀ ਵੇਖਦਾ ਹਾਂ ਕਿ ਉਸ ਸਿੰਙ ਵਿੱਚ ਅੱਖਾਂ ਮਨੁੱਖ ਦੀਆਂ ਅੱਖਾਂ ਵਰਗੀਆਂ ਸਨ ਅਤੇ ਇੱਕ ਮੂੰਹ ਸੀ ਜੋ ਵੱਡੀਆਂ-ਵੱਡੀਆਂ ਗੱਲਾਂ ਬੋਲ ਰਿਹਾ ਸੀ।