Daniel 8:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਮੈਂ ਪਵਿੱਤਰ ਹਸਤੀਆਂ ਵਿੱਚੋਂ ਇੱਕ ਨੂੰ ਬੋਲਦਿਆਂ ਸੁਣਿਆ। ਫ਼ੇਰ ਮੈਂ ਦੂਸਰੀ ਪਵਿੱਤਰ ਹਸਤੀ ਨੂੰ ਪਹਿਲੀ ਨੂੰ ਜਵਾਬ ਦਿੰਦਿਆਂ ਸੁਣਿਆ। ਪਹਿਲੀ ਪਵਿੱਤਰ ਹਸਤੀ ਨੇ ਆਖਿਆ, “ਇਹ ਦਰਸ਼ਨ ਇਹ ਦਰਸਾਉਂਦਾ ਹੈ ਕਿ ਰੋਜ਼ਾਨਾ ਦੀ ਬਲੀ ਨਾਲ ਕੀ ਵਾਪਰੇਗਾ। ਇਹ ਉਸ ਭਿਆਨਕ ਪਾਪ ਬਾਰੇ ਹੈ ਜੋ ਤਬਾਹ ਕਰਦਾ ਹੈ। ਇਹ ਦਰਸਾਉਂਦਾ ਹੈ ਕਿ ਜਦੋਂ ਲੋਕ ਉਸ ਥਾਂ ਨੂੰ ਤਬਾਹ ਕਰ ਦੇਣਗੇ ਜਿੱਥੇ ਹਾਕਮ ਦੀ ਉਪਾਸਨਾ ਹੁੰਦੀ ਹੈ, ਤਾਂ ਕੀ ਵਾਪਰੇਗਾ। ਇਹ ਦਰਸਾਉਂਦਾ ਹੈ ਕਿ ਜਦੋਂ ਉਹ ਲੋਕ ਉਸ ਥਾਂ ਨੂੰ ਕੁਚਲ ਦੇਣਗੇ ਤਾਂ ਕੀ ਵਾਪਰੇਗਾ। ਇਹ ਦਰਸਾਉਂਦਾ ਹੈ ਕਿ ਉਦੋਂ ਕੀ ਵਾਪਰੇਗਾ ਜਦੋਂ ਲੋਕ ਤਾਰਿਆਂ ਨੂੰ ਕੁਚਲ ਦੇਣਗੇ। ਪਰ ਕਿੰਨਾ ਕੁ ਚਿਰ ਇਹ ਗੱਲਾਂ ਵਾਪਰਨਗੀਆਂ?”
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਮੈਂ ਇੱਕ ਸੰਤ ਨੂੰ ਬੋਲਦਿਆਂ ਸੁਣਿਆ ਅਤੇ ਦੂਜੇ ਸੰਤ ਨੇ ਉਸ ਸੰਤ ਨੂੰ ਜੋ ਗੱਲਾ ਪਿਆ ਕਰਦਾ ਸੀ ਪੁੱਛਿਆ ਕਿ ਉਹ ਦਰਸ਼ਣ ਸਦਾ ਦੇ ਲਈ ਅਤੇ ਉਸ ਉਜਾੜਨ ਵਾਲੇ ਦੇ ਅਪਰਾਧ ਲਈ ਜੋ ਪਵਿੱਤ੍ਰ ਥਾਂ ਅਤੇ ਸੈਨਾ ਦੋਵੇਂ ਦਿੱਤੇ ਗਏ ਭਈ ਛਿਤਾੜੇ ਜਾਣ ਇਹ ਕਦੋਂ ਤੀਕ ਰਹੇॽ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਿਰ ਮੈਂ ਇੱਕ ਪਵਿੱਤਰ ਜਨ ਨੂੰ ਬੋਲਦਿਆਂ ਸੁਣਿਆ ਅਤੇ ਦੂਜੇ ਪਵਿੱਤਰ ਜਨ ਨੇ ਉਸ ਨੂੰ ਜੋ ਗੱਲਾਂ ਪਿਆ ਕਰਦਾ ਸੀ ਪੁੱਛਿਆ ਕਿ ਉਹ ਦਰਸ਼ਣ ਸਦਾ ਦੇ ਲਈ ਅਤੇ ਉਸ ਉਜਾੜਨ ਵਾਲੇ ਦੇ ਅਪਰਾਧ ਲਈ ਜੋ ਪਵਿੱਤਰ ਸਥਾਨ ਅਤੇ ਸੈਨਾਂ ਦੋਵੇਂ ਦਿੱਤੇ ਗਏ ਉਹਨਾਂ ਦਾ ਕੁਚਲਿਆ ਜਾਣਾ ਕਦੋਂ ਤੱਕ ਰਹੇ?