Daniel 8:25 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਇਹ ਰਾਜਾ ਬਹੁਤ ਚਤੁਰ ਅਤੇ ਚਾਲਾਕ ਹੋਵੇਗਾ। ਉਹ ਸਫ਼ਲ ਹੋਣ ਲਈ ਆਪਣੀ ਸਿਆਣਪ ਅਤੇ ਝੂਠ ਦੀ ਵਰਤੋਂ ਕਰੇਗਾ। ਉਹ ਆਪਣੇ-ਆਪ ਨੂੰ ਬਹੁਤ ਮਹੱਤਵਪੂਰਣ ਸਮਝੇਗਾ। ਉਹ ਬਹੁਤ ਸਾਰੇ ਲੋਕਾਂ ਨੂੰ ਤਬਾਹ ਕਰੇਗਾ, ਉਦੋਂ ਜਦੋਂ ਕਿ ਉਨ੍ਹਾਂ ਨੂੰ ਇਸ ਗੱਲ ਦਾ ਕੋਈ ਗੁਮਾਨ ਵੀ ਨਹੀਂ ਹੋਵੇਗਾ। ਉਹ ਸ਼ਹਿਜ਼ਾਦਿਆਂ ਦੇ ਸ਼ਹਿਜ਼ਾਦੇ (ਪਰਮੇਸ਼ੁਰ) ਨਾਲ ਵੀ ਲੜਨ ਦੀ ਕੋਸ਼ਿਸ਼ ਕਰੇਗਾ। ਪਰ ਉਸ ਜ਼ਾਲਿਮ ਰਾਜੇ ਦੀ ਸ਼ਕਤੀ ਨਸ਼ਟ ਹੋ ਜਾਵੇਗੀ। ਅਤੇ ਉਸ ਨੂੰ ਤਬਾਹ ਕਰਨ ਵਾਲਾ ਹੱਥ ਕਿਸੇ ਆਦਮੀ ਦਾ ਨਹੀਂ ਹੋਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਆਪਣੀ ਸਿਆਣਪ ਨਾਲ ਉਹ ਚਤੁਰਾਈ ਨੂੰ ਆਪਣੇ ਹੱਥ ਵਿੱਚ ਭਾਗਵਾਨ ਕਰੇਗਾ ਅਤੇ ਆਪਣੇ ਮਨ ਵਿੱਚ ਆਪ ਨੂੰ ਉੱਚਾ ਕਰੇਗਾ ਅਤੇ ਮੇਲ ਦੇ ਵੇਲੇ ਬਹੁਤਿਆਂ ਦਾ ਨਾਸ ਕਰੇਗਾ। ਉਹ ਸ਼ਾਜ਼ਾਦਿਆਂ ਦੇ ਸ਼ਜਾਦੇ ਦੇ ਵਿਰੁੱਧ ਉੱਠ ਖਲੋਵੇਗਾ ਪਰ ਬਿਨਾ ਹੱਥ ਲਾਏ ਤੋਂੜਿਆ ਜਾਵੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਦੀ ਚਤਰਾਈ ਦੇ ਕਾਰਨ ਉਸਦਾ ਧੋਖਾ ਸਫ਼ਲ ਹੋਵੇਗਾ, ਅਤੇ ਉਹ ਮਨ ਵਿੱਚ ਘਮੰਡੀ ਹੋ ਕੇ ਬਹੁਤਿਆਂ ਦਾ ਨਾਸ ਕਰੇਗਾ। ਉਹ ਹਾਕਮਾਂ ਦੇ ਹਾਕਮ ਦੇ ਵਿਰੁੱਧ ਉੱਠ ਖੜ੍ਹਾ ਹੋਵੇਗਾ ਪਰ ਅੰਤ ਵਿੱਚ ਉਹ ਬਿਨ੍ਹਾਂ ਹੱਥ ਲਾਏ ਤੋੜਿਆ ਜਾਵੇਗਾ।