Daniel 8:27 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ, ਦਾਨੀਏਲ, ਬਹੁਤ ਕਮਜ਼ੋਰ ਹੋ ਗਿਆ। ਉਸ ਦਰਸ਼ਨ ਤੋਂ ਬਾਦ ਕਈ ਦਿਨ ਮੈਂ ਬਿਮਾਰ ਰਿਹਾ। ਫ਼ੇਰ ਮੈਂ ਉੱਠ ਖਲੋਇਆ ਅਤੇ ਰਾਜੇ ਦੇ ਕੰਮ ਉੱਤੇ ਵਾਪਸ ਆ ਗਿਆ। ਪਰ ਮੈਂ ਸੁਪਨੇ ਬਾਰੇ ਹੈਰਾਨ ਸਾਂ। ਮੈਨੂੰ ਸਮਝ ਨਹੀਂ ਪੈਂਦੀ ਸੀ ਕਿ ਇਸ ਦਰਸ਼ਨ ਦਾ ਕੀ ਅਰਬ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਮੈਂ ਦਾਨੀਏਲ ਨੂੰ ਮੂਰਛਾ ਪੈ ਗਈ ਅਤੇ ਕਈਆਂ ਦਿਨਾਂ ਤੀਕ ਮਾਂਦਾ ਪਿਆ ਰਿਹਾ, ਫੇਰ ਉਹ ਦੇ ਪਿੱਛੋਂ ਮੈਂ ਉੱਠਿਆ ਅਤੇ ਰਾਜੇ ਦਾ ਕੰਮ ਧੰਦਾ ਕਰਨ ਲੱਗਾ ਅਤੇ ਦਰਸ਼ਣ ਨਾਲ ਘਾਬਰਦਾ ਰਿਹਾ ਪਰ ਉਹ ਨੂੰ ਕਿਸੇ ਨੇ ਨਾ ਜਾਣਿਆ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਨੂੰ, ਦਾਨੀਏਲ ਨੂੰ ਮੂਰਛਾ ਪੈ ਗਈ ਅਤੇ ਕਈਆਂ ਦਿਨਾਂ ਤੱਕ ਬਿਮਾਰ ਪਿਆ ਰਿਹਾ, ਫਿਰ ਉਹ ਦੇ ਪਿੱਛੋਂ ਮੈਂ ਉੱਠਿਆ ਅਤੇ ਰਾਜੇ ਦਾ ਕੰਮ-ਧੰਦਾ ਕਰਨ ਲੱਗਾ ਅਤੇ ਦਰਸ਼ਣ ਨਾਲ ਘਬਰਾਉਂਦਾ ਰਿਹਾ ਪਰ ਉਹ ਨੂੰ ਕਿਸੇ ਨੇ ਨਾ ਜਾਣਿਆ।