Daniel 8:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਬੱਕਰੇ ਨੂੰ ਮੇਢੇ ਵੱਲ ਭਜਦਿਆਂ ਦੇਖਿਆ। ਬੱਕਰਾ ਬਹੁਤ ਗੁੱਸੇ ਵਿੱਚ ਸੀ। ਇਸਨੇ ਮੇਢੇ ਦੇ ਦੋਵੇਂ ਸਿੰਗ ਤੋੜ ਦਿੱਤੇ। ਮੇਢਾ ਬੱਕਰੇ ਨੂੰ ਰੋਕ ਨਹੀਂ ਸੀ ਸੱਕਿਆ। ਬੱਕਰੇ ਨੇ ਮੇਢੇ ਨੂੰ ਧਰਤੀ ਉੱਤੇ ਡੇਗ ਦਿੱਤਾ। ਫੇਰ ਬੱਕਰੇ ਨੇ ਮੇਢੇ ਨੂੰ ਕੁਚਲ ਦਿੱਤਾ। ਮੇਢੇ ਨੂੰ ਬੱਕਰੇ ਤੋਂ ਬਚਾਉਣ ਵਾਲਾ ਕੋਈ ਨਹੀਂ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਮੈਂ ਉਹ ਨੂੰ ਵੇਖਿਆ ਭਈ ਉਹ ਮੇਢੇ ਦੇ ਨੇੜੇ ਪੁੱਜਾ ਅਤੇ ਉਹ ਦਾ ਕ੍ਰੋਧ ਉਸ ਦੇ ਉੱਤੇ ਜਾਗਿਆ ਅਤੇ ਮੇਢੇ ਨੂੰ ਮਾਰਿਆ ਅਤੇ ਉਸ ਦੇ ਦੋਵੇਂ ਸਿੰਙ ਭੰਨ ਸੁੱਟੇ ਅਰ ਮੇਢੇ ਵਿੱਚ ਜ਼ੋਰ ਨਹੀਂ ਸੀ ਕਿ ਉਹ ਦਾ ਸਾਹਮਣਾ ਕਰੇ ਸੋ ਉਹ ਨੇ ਉਸ ਨੂੰ ਧਰਤੀ ਉੱਤੇ ਢਾਹ ਲਿਆ ਅਤੇ ਉਸ ਨੂੰ ਛਿਤਾੜ ਸੁੱਟਿਆ ਅਰ ਕੋਈ ਨਹੀਂ ਸੀ ਜੋ ਮੇਢੇ ਨੂੰ ਉਹ ਦੇ ਹੱਥੋਂ ਛੁਡਾ ਸੱਕੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਉਹ ਨੂੰ ਵੇਖਿਆ ਕਿ ਉਹ ਮੇਂਢੇ ਦੇ ਨੇੜੇ ਪੁੱਜਾ ਅਤੇ ਉਹ ਦਾ ਕ੍ਰੋਧ ਉਸ ਦੇ ਉੱਤੇ ਜਾਗਿਆ, ਮੇਂਢੇ ਨੂੰ ਮਾਰਿਆ ਅਤੇ ਉਸ ਦੇ ਦੋਵੇਂ ਸਿੰਙ ਭੰਨ ਸੁੱਟੇ। ਉਸ ਮੇਂਢੇ ਵਿੱਚ ਜ਼ੋਰ ਨਹੀਂ ਸੀ ਕਿ ਉਹ ਦਾ ਸਾਹਮਣਾ ਕਰੇ, ਇਸ ਲਈ ਉਹ ਨੇ ਉਸ ਨੂੰ ਧਰਤੀ ਉੱਤੇ ਢਾਹ ਲਿਆ ਅਤੇ ਉਸ ਨੂੰ ਕੁਚਲ ਸੁੱਟਿਆ ਅਤੇ ਕੋਈ ਨਹੀਂ ਸੀ ਜੋ ਮੇਂਢੇ ਨੂੰ ਉਹ ਦੇ ਹੱਥੋਂ ਛੁਡਾ ਸਕੇ।