Daniel 9:15 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਯਹੋਵਾਹ ਸਾਡੇ ਪਰਮੇਸ਼ੁਰ, ਤੂੰ ਆਪਣੀ ਸ਼ਕਤੀ ਦੀ ਵਰਤੋਂ ਕੀਤੀ ਅਤੇ ਸਾਨੂੰ ਮਿਸਰ ਵਿੱਚੋਂ ਬਾਹਰ ਲਿਆਂਦਾ। ਅਸੀਂ ਤੇਰੇ ਬੰਦੇ ਹਾਂ। ਇਸ ਗੱਲ ਲਈ ਤੂੰ ਅੱਜ ਵੀ ਪ੍ਰਸਿੱਧ ਹੈਂ। ਯਹੋਵਾਹ, ਅਸੀਂ ਪਾਪ ਕੀਤਾ ਹੈ। ਅਸੀਂ ਭਿਆਨਕ ਗੱਲਾਂ ਕੀਤੀਆਂ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਹੁਣ ਹੇ ਪ੍ਰਭੁ ਸਾਡੇ ਪਰਮੇਸ਼ੁਰ, ਜੋ ਬਲ ਵਾਲੀ ਬਾਂਹ ਨਾਲ ਆਪਣੀ ਪਰਜਾ ਨੂੰ ਮਿਸਰ ਦੇ ਦੇਸ ਵਿੱਚੋਂ ਬਾਹਰ ਕੱਢ ਲਿਆਇਆ ਅਤੇ ਤੈਂ ਆਪਣਾ ਨਾਮ ਵੱਡਾ ਕੀਤਾ ਜਿਵੇਂ ਅੱਜ ਦੇ ਦਿਨ ਹੈ, ਅਸਾਂ ਪਾਪ ਕੀਤੇ, ਅਸਾਂ ਟੇਢੇ ਕੰਮ ਕੀਤੇ!।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੁਣ ਹੇ ਪ੍ਰਭੂ ਸਾਡੇ ਪਰਮੇਸ਼ੁਰ, ਜਿਸ ਬਲਵੰਤ ਬਾਂਹ ਨਾਲ ਆਪਣੀ ਪਰਜਾ ਨੂੰ ਮਿਸਰ ਦੇ ਦੇਸ ਵਿੱਚੋਂ ਬਾਹਰ ਕੱਢ ਲਿਆਇਆ ਅਤੇ ਤੂੰ ਆਪਣਾ ਨਾਮ ਵੱਡਾ ਕੀਤਾ ਜਿਵੇਂ ਅੱਜ ਦੇ ਦਿਨ ਹੈ, ਅਸੀਂ ਪਾਪ ਕੀਤੇ, ਅਸੀਂ ਟੇਢੇ ਕੰਮ ਕੀਤੇ!