Daniel 9:16 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ, ਯਰੂਸ਼ਲਮ ਨਾਲ ਨਾਰਾਜ਼ਗੀ ਛੱਡ ਦੇ। ਯਰੂਸ਼ਲਮ ਤੇਰੇ ਪਵਿੱਤਰ ਪਰਬਤ ਉੱਤੇ ਹੈ। ਆਪਣੀਆਂ ਸਾਰੀਆਂ ਨੇਕ ਕਰਨੀਆਂ ਮੁਤਾਬਕ, ਇਸ ਲਈ ਯਰੂਸ਼ਲਮ ਨਾਲ ਨਾਰਾਜ਼ਗੀ ਛੱਡ ਦੇ। ਸਾਡੇ ਆਲੇ-ਦੁਆਲੇ ਦੇ ਲੋਕ ਸਾਡਾ ਨਿਰਾਦਰ ਕਰਦੇ ਹਨ ਅਤੇ ਤੇਰੇ ਬੰਦਿਆਂ ਦਾ ਮਜ਼ਾਕ ਉਡਾਉਂਦੇ ਹਨ। ਇਹ ਇਸ ਲਈ ਵਾਪਰਦਾ ਹੈ ਕਿਉਂ ਕਿ ਅਸੀਂ ਅਤੇ ਸਾਡੇ ਪੁਰਖਿਆਂ ਨੇ ਤੇਰੇ ਖਿਲਾਫ਼ ਪਾਪ ਕੀਤਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਪ੍ਰਭੁ, ਤੂੰ ਆਪਣੇ ਸਾਰੇ ਧਰਮ ਅਨੁਸਾਰ ਆਪਣੇ ਗੁੱਸੇ ਅਤੇ ਆਪਣੇ ਕ੍ਰੋਧ ਥੀਂ ਜੋ ਤੇਰੇ ਹੀ ਸ਼ਹਿਰ ਯਰੂਸ਼ਲਮ ਉੱਤੇ ਹੈ ਜੋ ਪਵਿੱਤ੍ਰ ਪਹਾੜ ਹੈ ਮੂੰਹ ਮੋੜ ਕਿਉਂ ਜੋ ਸਾਡਿਆਂ ਪਾਪਾਂ ਦੇ ਅਤੇ ਸਾਡੇ ਪਿਉ ਦਾਦਿਆਂ ਦੇ ਟੇਢਿਆਂ ਕੰਮਾਂ ਦੇ ਕਾਰਨ ਯਰੂਸ਼ਲਮ ਅਤੇ ਤੇਰੀ ਪਰਜਾ ਉਨ੍ਹਾਂ ਸਭਨਾਂ ਲੋਕਾਂ ਦੇ ਅੱਗੇ ਜੋ ਚੁਫੇਰੇ ਵੱਸਦੇ ਹਨ ਉਲਾਂਭਿਆਂ ਜੋਗ ਹੋਈ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਪ੍ਰਭੂ, ਤੂੰ ਆਪਣੇ ਸਾਰੇ ਧਰਮ ਅਨੁਸਾਰ ਆਪਣੇ ਗੁੱਸੇ ਅਤੇ ਕ੍ਰੋਧ ਜੋ ਤੇਰੇ ਹੀ ਸ਼ਹਿਰ ਯਰੂਸ਼ਲਮ ਉੱਤੇ ਹੈ ਜੋ ਪਵਿੱਤਰ ਪਰਬਤ ਹੈ ਮੂੰਹ ਮੋੜ ਕਿਉਂ ਜੋ ਸਾਡਿਆਂ ਪਾਪਾਂ ਦੇ ਅਤੇ ਸਾਡੇ ਪੁਰਖਿਆਂ ਦੇ ਟੇਢਿਆਂ ਕੰਮਾਂ ਦੇ ਕਾਰਨ ਯਰੂਸ਼ਲਮ ਅਤੇ ਤੇਰੀ ਪਰਜਾ ਉਹਨਾਂ ਸਭਨਾਂ ਲੋਕਾਂ ਦੇ ਅੱਗੇ ਜੋ ਚੁਫ਼ੇਰੇ ਵੱਸਦੇ ਹਨ ਉਲਾਂਭਿਆਂ ਜੋਗ ਹੋਈ!