Daniel 9:25 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਇਹ ਗੱਲਾਂ ਸਿੱਖ, ਦਾਨੀਏਲ। ਇਹ ਗੱਲਾਂ ਸਮਝ ਦਾਨੀਏਲ। ਉਸ ਸਮੇਂ ਤੋਂ ਯਰੂਸ਼ਲਮ ਨੂੰ ਫਿਰ ਤੋਂ ਉਸਾਰਨ ਦਾ ਸੰਦੇਸ਼ ਆਉਣ ਤੋਂ ਚੁਣੇ ਹੋਏ ਸ਼ਹਿਜ਼ਾਦੇ ਦੇ ਆਉਣ ਦੇ ਸਮੇਂ ਤੀਕ, ਸੱਤ ਹਫ਼ਤੇ ਅਤੇ ਬਾਹਟ ਹਫ਼ਤੇ ਲਗਣਗੇ। ਰਾਹ ਅਤੇ ਕਿਲੇ ਦੁਆਲੇ ਪਾਣੀ ਪੀਣ ਦੀ ਖਾਈ ਫਿਰ ਤੋਂ ਉਸਾਰੇ ਜਾਣਗੇ, ਪਰ ਮੁਸੀਬਤ ਦੇ ਸਮਿਆਂ ਵਿੱਚ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਤੂੰ ਜਾਣ ਅਤੇ ਸਮਝ ਲੈ ਕਿ ਜਿਸ ਵੇਲੇ ਤੋਂ ਯਰੂਸ਼ਲਮ ਦੇ ਦੂਜੀ ਵਾਰ ਉਸਾਰਨ ਦੀ ਆਗਿਆ ਨਿੱਕਲੇਗੀ ਮਸੀਹ ਰਾਜ ਪੁੱਤ੍ਰ ਤੀਕਰ ਸੱਤ ਸਾਤੇ ਹੋਣਗੇ ਅਤੇ ਬਾਹਠ ਸਾਤੇ ਉਹ ਬਜ਼ਾਰ ਧੂੜਕੋਟ ਸਣੇ ਬਣਾਇਆ ਜਾਵੇਗਾ ਪਰ ਔਖਿਆਈ ਦੇ ਦਿਨਾਂ ਵਿੱਚ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਤੂੰ ਜਾਣ ਅਤੇ ਸਮਝ ਲੈ ਕਿ ਜਿਸ ਵੇਲੇ ਤੋਂ ਯਰੂਸ਼ਲਮ ਦੇ ਦੂਜੀ ਵਾਰੀ ਉਸਾਰਨ ਦੀ ਆਗਿਆ ਨਿੱਕਲੇਗੀ ਚੁਣੇ ਹੋਏ ਦੇ ਰਾਜ ਤੱਕ ਸੱਤਰ ਸਾਤੇ ਹੋਣਗੇ ਅਤੇ ਬਾਹਠ ਸਾਤੇ ਉਹ ਬਜ਼ਾਰ ਸ਼ਹਿਰਪਨਾਹ ਸਣੇ ਬਣਾਇਆ ਜਾਵੇਗਾ ਪਰ ਔਖਿਆਈ ਦੇ ਦਿਨਾਂ ਵਿੱਚ