Daniel 9:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਯਹੋਵਾਹ, ਤੂੰ ਨੇਕ ਹੈਂ ਅਤੇ ਨੇਕੀ ਤੇਰੀ ਹੈ! ਪਰ ਅੱਜ ਅਸੀਂ ਸ਼ਰਮਸਾਰ ਹਾਂ। ਯਹੂਦਾਹ ਅਤੇ ਯਰੂਸ਼ਲਮ ਦੇ ਲੋਕ ਸ਼ਰਮਸਾਰ ਹਨ। ਸ਼ਰਮਸਾਰ ਹਨ ਇਸਰਾਏਲ ਦੇ ਸਾਰੇ ਹੀ ਲੋਕ-ਉਹ ਲੋਕ ਜਿਹੜੇ ਨੇੜੇ ਹਨ ਅਤੇ ਉਹ ਲੋਕ ਵੀ ਜਿਹੜੇ ਦੂਰ ਹਨ। ਯਹੋਵਾਹ, ਤੁਸੀਂ ਉਨ੍ਹਾਂ ਲੋਕਾਂ ਨੂੰ ਬਹੁਤ ਸਾਰੀਆਂ ਕੌਮਾਂ ਅੰਦਰ ਖਿੰਡਾ ਦਿੱਤਾ ਸੀ। ਅਤੇ ਉਨ੍ਹਾਂ ਸਾਰੀਆਂ ਕੌਮਾਂ ਵਿੱਚਲੇ ਇਸਰਾਏਲ ਦੇ ਲੋਕਾਂ ਨੂੰ ਸ਼ਰਮਸਾਰ ਹੋਣਾ ਚਾਹੀਦਾ ਹੈ। ਉਨ੍ਹਾਂ ਨੂੰ ਉਨ੍ਹਾਂ ਸਾਰੀਆਂ ਮੰਦੀਆਂ ਗੱਲਾਂ ਉੱਤੇ ਸ਼ਰਮਸਾਰ ਹੋਣਾ ਚਾਹੀਦਾ ਹੈ, ਯਹੋਵਾਹ, ਜਿਹੜੀਆਂ ਉਨ੍ਹਾਂ ਨੇ ਤੁਹਾਡੇ ਖਿਲਾਫ਼ ਕੀਤੀਆਂ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਪ੍ਰਭੁ, ਧਰਮ ਤੇਰਾ ਹੀ ਹੈ ਪਰ ਸਾਡੇ ਲਈ ਮੂੰਹ ਚੁਰਾਉਣਾ ਜਿਵੇਂ ਅੱਜ ਦਾ ਦਿਨ ਹੈ, ਹਾਂ, ਯਹੂਦਾਹ ਦਿਆਂ ਲੋਕਾਂ ਦੇ ਅਤੇ ਯਰੂਸ਼ਲਮ ਦੇ ਵੱਸਣ ਵਾਲਿਆਂ ਦੇ ਅਤੇ ਸਭਨਾਂ ਇਸਰਾਏਲੀਆਂ ਦੇ ਲਈ ਜੋ ਨੇੜੇ ਹਨ ਅਤੇ ਜਿਹੜੇ ਦੂਰ ਹਨ ਉਨ੍ਹਾਂ ਸਭਨਾਂ ਦੇਸਾਂ ਵਿੱਚ ਜਿੱਥੇ ਕਿੱਥੇ ਤੈਂ ਉਨ੍ਹਾਂ ਦੇ ਔਗਣਾਂ ਦੇ ਕਾਰਨ ਜੋ ਉਨ੍ਹਾਂ ਨੇ ਤੇਰੇ ਅੱਗੇ ਕੀਤੇ, ਤੂੰ ਉਨ੍ਹਾਂ ਨੂੰ ਖਿੰਡਾ ਦਿੱਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਪ੍ਰਭੂ, ਤੂੰ ਧਰਮੀ ਹੈ, ਪਰ ਸਾਡੇ ਲਈ ਅੱਜ ਦੇ ਦਿਨ ਸ਼ਰਮਿੰਦਗੀ ਦੀ ਗੱਲ ਹੈ, ਯਹੂਦਾਹ ਦੇ ਲੋਕਾਂ ਦੇ ਅਤੇ ਯਰੂਸ਼ਲਮ ਦੇ ਵੱਸਣ ਵਾਲਿਆਂ ਦੇ ਅਤੇ ਸਭਨਾਂ ਇਸਰਾਏਲੀਆਂ ਦੇ ਲਈ ਜੋ ਨੇੜੇ ਹਨ ਅਤੇ ਜਿਹੜੇ ਦੂਰ ਹਨ, ਉਹਨਾਂ ਸਭਨਾਂ ਦੇਸਾਂ ਵਿੱਚ ਜਿੱਥੇ ਕਿੱਥੇ ਤੂੰ ਉਹਨਾਂ ਦੇ ਔਗੁਣਾਂ ਦੇ ਕਾਰਨ ਜੋ ਉਹਨਾਂ ਨੇ ਤੇਰੇ ਅੱਗੇ ਕੀਤੇ, ਤੂੰ ਉਹਨਾਂ ਨੂੰ ਖਿੰਡਾ ਦਿੱਤਾ।