Deuteronomy 1:21 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਵੇਖੋ! ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਧਰਤੀ ਦੇ ਰਿਹਾ ਹੈ! ਜਾਓ ਅਤੇ ਇਸ ਧਰਤੀ ਨੂੰ ਆਪਣੇ ਲਈ ਹਾਸਿਲ ਕਰ ਲਵੋ! ਯਹੋਵਾਹ, ਤੁਹਾਡੇ ਪੁਰਖਿਆਂ ਦੇ ਪਰਮੇਸ਼ੁਰ ਨੇ ਤੁਹਾਨੂੰ ਇਹ ਕਰਨ ਲਈ ਆਖਿਆ ਹੈ। ਡਰੋ ਨਹੀਂ, ਅਤੇ ਕਿਸੇ ਗੱਲ ਦੀ ਚਿੰਤਾ ਨਾ ਕਰੋ।’
Punjabi Bible 2016 - ਪਵਿੱਤਰ ਬਾਈਬਲ O.V.
ਵੇਖੋ, ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਡੇ ਅੱਗੇ ਏਹ ਧਰਤੀ ਰੱਖੀ ਹੈ! ਚੜ੍ਹ ਜਾਓ ਅਤੇ ਕਬਜਾ ਕਰੋ ਜਿਵੇਂ ਯਹੋਵਾਹ ਤੁਹਾਡੇ ਪਿਉ ਦਾਦਿਆਂ ਦਾ ਪਰਮੇਸ਼ੁਰ ਤੁਹਾਨੂੰ ਬੋਲਿਆ ਹੈ! ਨਾ ਡਰੋ ਅਤੇ ਨਾ ਘਾਬਰੋ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਵੇਖੋ, ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਡੇ ਅੱਗੇ ਇਹ ਦੇਸ਼ ਰੱਖਿਆ ਹੈ। ਅੱਗੇ ਵਧ ਕੇ ਹਮਲਾ ਕਰੋ ਅਤੇ ਇਸ ਨੂੰ ਅਧਿਕਾਰ ਵਿੱਚ ਲੈ ਲਓ, ਜਿਵੇਂ ਯਹੋਵਾਹ ਤੁਹਾਡੇ ਪੁਰਖਿਆਂ ਦੇ ਪਰਮੇਸ਼ੁਰ ਨੇ ਤੁਹਾਨੂੰ ਆਖਿਆ ਹੈ! ਨਾ ਡਰੋ ਅਤੇ ਨਾ ਘਬਰਾਓ!”