Deuteronomy 1:27 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਆਪਣੇ ਤੰਬੂਆਂ ਅੰਦਰ ਚੱਲੇ ਗਏ ਅਤੇ ਸ਼ਿਕਾਇਤਾਂ ਕਰਨ ਲੱਗ ਪਏ। ਤੁਸੀਂ ਆਖਿਆ, ‘ਯਹੋਵਾਹ ਸਾਨੂੰ ਨਫ਼ਰਤ ਕਰਦਾ ਹੈ। ਉਹ ਸਾਨੂੰ ਮਿਸਰ ਦੀ ਧਰਤੀ ਤੋਂ ਸਿਰਫ਼ ਇਸ ਲਈ ਬਾਹਰ ਲੈ ਕੇ ਆਇਆ ਕਿ ਅਮੋਰੀ ਲੋਕ ਸਾਨੂੰ ਤਬਾਹ ਕਰ ਸੱਕਣ!
Punjabi Bible 2016 - ਪਵਿੱਤਰ ਬਾਈਬਲ O.V.
ਨਾਲੇ ਤੁਸੀਂ ਆਪਣੇ ਤੰਬੂਆਂ ਵਿੱਚ ਬੁੜ ਬੁੜ ਕਰਨ ਲੱਗ ਪਏ ਅਤੇ ਆਖਿਆ, ਯਹੋਵਾਹ ਸਾਡੇ ਨਾਲ ਵੈਰ ਕਰਦਾ ਹੈ ਏਸ ਲਈ ਸਾਨੂੰ ਮਿਸਰ ਦੇਸ ਤੋਂ ਕੱਢ ਲਿਆਂਦਾ ਹੈ ਭਈ ਸਾਨੂੰ ਅਮੋਰੀਆਂ ਦੇ ਹੱਥਾਂ ਵਿੱਚ ਦੇ ਦੇਵੇ ਜੋ ਸਾਡਾ ਨਾਸ ਕਰ ਸੁੱਟਣ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਕਿ ਤੁਸੀਂ ਆਪਣੇ ਤੰਬੂਆਂ ਵਿੱਚ ਬੁੜਬੁੜ ਕਰਨ ਲੱਗ ਪਏ ਅਤੇ ਆਖਿਆ, “ਯਹੋਵਾਹ ਸਾਡੇ ਨਾਲ ਵੈਰ ਰੱਖਦਾ ਹੈ, ਇਸ ਲਈ ਸਾਨੂੰ ਮਿਸਰ ਦੇਸ਼ ਤੋਂ ਕੱਢ ਕੇ ਲੈ ਆਇਆ ਤਾਂ ਜੋ ਸਾਨੂੰ ਅਮੋਰੀਆਂ ਦੇ ਹੱਥਾਂ ਵਿੱਚ ਦੇ ਦੇਵੇ, ਜੋ ਸਾਡਾ ਨਾਸ ਕਰ ਦੇਣ।