Deuteronomy 10:17 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਕਿਉਂਕਿ ਯਹੋਵਾਹ, ਤੁਹਾਡਾ ਪਰਮੇਸ਼ੁਰ ਹੈ। ਉਹ ਦੇਵਤਿਆਂ ਦਾ ਪਰਮੇਸ਼ੁਰ ਹੈ ਅਤੇ ਪ੍ਰਭੂਆਂ ਦਾ ਪ੍ਰਭੂ ਹੈ। ਉਹ ਮਹਾਨ ਪਰਮੇਸ਼ੁਰ ਅਤੇ ਤਕੜਾ ਅਤੇ ਸ਼ਕਤੀਸ਼ਾਲੀ ਯੋਧਾ ਹੈ। ਉਹ ਪੱਖਪਾਤ ਨਹੀਂ ਕਰਦਾ ਅਤੇ ਉਹ ਵੱਢੀ ਨਹੀਂ ਲੈਂਦਾ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਪਰਮੇਸ਼ੁਰਾਂ ਦਾ ਪਰਮੇਸ਼ੁਰ ਅਤੇ ਪ੍ਰਭੁਆਂ ਦਾ ਪ੍ਰਭੁ ਹੈ। ਉਹ ਇੱਕ ਮਹਾਨ ਸ਼ਕਤੀਮਾਨ ਅਤੇ ਭੈ ਦਾਇਕ ਪਰਮੇਸ਼ੁਰ ਹੈ ਜਿਹੜਾ ਕਿਸੇ ਦਾ ਪੱਖ ਨਹੀਂ ਕਰਦਾ, ਨਾ ਕਿਸੇ ਤੋਂ ਵੱਢੀ ਲੈਂਦਾ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਪਰਮੇਸ਼ੁਰਾਂ ਦਾ ਪਰਮੇਸ਼ੁਰ ਹੈ ਅਤੇ ਪ੍ਰਭੂਆਂ ਦਾ ਪ੍ਰਭੂ ਹੈ। ਉਹ ਮਹਾਨ, ਸ਼ਕਤੀਮਾਨ ਅਤੇ ਭੈਅ ਦਾਇਕ ਪਰਮੇਸ਼ੁਰ ਹੈ, ਜਿਹੜਾ ਕਿਸੇ ਦਾ ਪੱਖਪਾਤ ਨਹੀਂ ਕਰਦਾ ਅਤੇ ਨਾ ਕਿਸੇ ਤੋਂ ਰਿਸ਼ਵਤ ਲੈਂਦਾ ਹੈ।