Deuteronomy 11:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਿਹੜੀ ਧਰਤੀ ਤੁਹਾਨੂੰ ਮਿਲੇਗੀ ਉਹ ਮਿਸਰ ਦੀ ਧਰਤੀ ਵਰਗੀ ਨਹੀਂ ਹੈ, ਜਿੱਥੇ ਤੁਸੀਂ ਆਏ ਹੋ। ਮਿਸਰ ਵਿੱਚ, ਤੁਸੀਂ ਆਪਣੇ ਬੀਜ ਬੀਜਦੇ ਸੀ, ਅਤੇ ਫ਼ੇਰ ਆਪਣੇ ਪੈਰਾਂ ਦੀ ਵਰਤੋਂ ਕਰਕੇ ਨਹਿਰ ਵਿੱਚੋਂ ਪਾਣੀ ਕੱਢ ਕੇ ਉਨ੍ਹਾਂ ਪੌਦਿਆਂ ਨੂੰ ਸਿੰਜਦੇ ਸੀ। ਤੁਸੀਂ ਆਪਣੇ ਖੇਤਾਂ ਨੂੰ ਉਸੇ ਤਰ੍ਹਾਂ ਪਾਣੀ ਲਾਉਂਦੇ ਸੀ ਜਿਵੇਂ ਸਬਜ਼ੀਆਂ ਦੇ ਬਗੀਚੇ ਨੂੰ ਲਾਈਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਉਹ ਧਰਤੀ ਜਿੱਥੇ ਤੁਸੀਂ ਕਬਜ਼ਾ ਕਰਨ ਲਈ ਜਾਂਦੇ ਹੋ ਮਿਸਰ ਦੇਸ ਵਰਗੀ ਨਹੀਂ ਜਿੱਥੋਂ ਤੁਸੀਂ ਨਿਕਲੇ ਹੋ ਜਿੱਥੇ ਤੁਸੀਂ ਆਪਣੀ ਬੀ ਬੀਜਦੇ ਸਾਓ ਅਤੇ ਤੁਸੀਂ ਆਪਣੇ ਪੈਰ ਨਾਲ ਪਾਣੀ ਦਿੰਦੇ ਸਾਓ ਜਿਵੇਂ ਸਾਗ ਪੱਤ ਦੀ ਕਿਆਰੀ ਨੂੰ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਉਹ ਦੇਸ਼ ਜਿਸ ਉੱਤੇ ਅਧਿਕਾਰ ਕਰਨ ਲਈ ਤੁਸੀਂ ਜਾਂਦੇ ਹੋ, ਮਿਸਰ ਦੇਸ਼ ਵਰਗਾ ਨਹੀਂ ਹੈ ਜਿੱਥੋਂ ਤੁਸੀਂ ਨਿੱਕਲੇ ਹੋ, ਜਿੱਥੇ ਤੁਸੀਂ ਆਪਣੇ ਬੀਜ ਬੀਜਦੇ ਸੀ ਅਤੇ ਸਾਗ ਪੱਤ ਦੀ ਕਿਆਰੀ ਵਾਂਗੂੰ ਆਪਣੇ ਪੈਰ ਨਾਲ ਨਾਲੀਆਂ ਬਣਾ ਕੇ ਪਾਣੀ ਦਿੰਦੇ ਸੀ।