Deuteronomy 11:17 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜੇ ਤੁਸੀਂ ਅਜਿਹਾ ਕਰੋਂਗੇ, ਤਾਂ ਯਹੋਵਾਹ ਤੁਹਾਡੇ ਉੱਤੇ ਬਹੁਤ ਕਰੋਧਵਾਨ ਹੋ ਜਾਵੇਗਾ। ਉਹ ਆਕਾਸ਼ਾਂ ਨੂੰ ਬੰਦ ਕਰ ਦੇਵੇਗਾ ਅਤੇ ਬਾਰਿਸ਼ ਨਹੀਂ ਪਵੇਗੀ। ਧਰਤੀ ਉੱਤੇ ਫ਼ਸਲ ਨਹੀਂ ਹੋਵੇਗੀ। ਅਤੇ ਤੁਸੀਂ ਉਸ ਧਰਤੀ ਉੱਤੇ ਛੇਤੀ ਹੀ ਮਾਰੇ ਜਾਵੋਂਗੇ ਜਿਹੜੀ ਤੁਹਾਨੂੰ ਯਹੋਵਾਹ ਦੇ ਰਿਹਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਯਹੋਵਾਹ ਦਾ ਕ੍ਰੋਧ ਤੁਹਾਡੇ ਉੱਤੇ ਭੜਕ ਉੱਠੇ ਅਤੇ ਉਹ ਅਕਾਸ਼ ਨੂੰ ਅਜਿਹਾ ਬੰਦ ਕਰੇ ਕੇ ਵਰਖਾ ਨਾ ਹੋਵੇ ਅਤੇ ਜ਼ਮੀਨ ਆਪਣਾ ਹਾਸਲ ਨਾ ਦੇਵੇ, ਸੋ ਤੁਸੀਂ ਛੇਤੀ ਨਾਲ ਉਸ ਚੰਗੀ ਧਰਤੀ ਉੱਤੋਂ ਜਿਹੜੀ ਯਹੋਵਾਹ ਤੁਹਾਨੂੰ ਦਿੰਦਾ ਹੈ ਨਾਸ ਹੋ ਜਾਓਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਯਹੋਵਾਹ ਦਾ ਕ੍ਰੋਧ ਤੁਹਾਡੇ ਉੱਤੇ ਭੜਕ ਉੱਠੇ ਅਤੇ ਉਹ ਅਕਾਸ਼ ਨੂੰ ਅਜਿਹਾ ਬੰਦ ਕਰੇ ਕਿ ਵਰਖਾ ਨਾ ਹੋਵੇ ਅਤੇ ਜ਼ਮੀਨ ਆਪਣਾ ਫਲ ਨਾ ਦੇਵੇ, ਅਤੇ ਤੁਸੀਂ ਉਸ ਚੰਗੇ ਦੇਸ਼ ਤੋਂ ਜਿਹੜਾ ਯਹੋਵਾਹ ਤੁਹਾਨੂੰ ਦਿੰਦਾ ਹੈ, ਛੇਤੀ ਨਾਲ ਨਾਸ ਹੋ ਜਾਓਗੇ।