Deuteronomy 11:25 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਕੋਈ ਬੰਦਾ ਵੀ ਤੁਹਾਡੇ ਸਾਹਮਣੇ ਟਿਕ ਨਹੀਂ ਸੱਕੇਗਾ। ਯਹੋਵਾਹ, ਤੁਹਾਡਾ ਪਰਮੇਸ਼ੁਰ, ਉਸ ਧਰਤੀ ਵਿੱਚ ਜਿੱਥੇ ਵੀ ਤੁਸੀਂ ਜਾਵੋਂਗੇ, ਲੋਕਾਂ ਨੂੰ ਤੁਹਾਡੇ ਕੋਲੋਂ ਭੈਭੀਤ ਕਰ ਦੇਵੇਗਾ। ਇਹੀ ਹੈ ਜਿਸਦਾ ਯਹੋਵਾਹ ਨੇ ਪਹਿਲਾਂ ਤੁਹਾਡੇ ਨਾਲ ਇਕਰਾਰ ਕੀਤਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਕੋਈ ਮਨੁੱਖ ਤੁਹਾਡੇ ਅੱਗੇ ਠਹਿਰ ਨਾ ਸਕੇਗਾ। ਜਿਵੇਂ ਉਸ ਤੁਹਾਡੇ ਨਾਲ ਬਚਨ ਕੀਤਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡਾ ਦਬਕਾ ਅਤੇ ਤੁਹਾਡਾ ਭੈ ਸਾਰੀ ਧਰਤੀ ਉੱਤੇ ਜਿੱਥੋਂ ਦੀ ਤੁਸੀਂ ਤੁਰੋਗੇ ਪਾ ਦੇਵੇਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੋਈ ਮਨੁੱਖ ਤੁਹਾਡੇ ਅੱਗੇ ਠਹਿਰ ਨਾ ਸਕੇਗਾ ਕਿਉਂਕਿ ਜਿਵੇਂ ਉਸ ਨੇ ਤੁਹਾਨੂੰ ਬਚਨ ਦਿੱਤਾ ਹੈ, ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡਾ ਦਬਕਾ ਅਤੇ ਤੁਹਾਡਾ ਭੈਅ ਸਾਰੀ ਧਰਤੀ ਉੱਤੇ ਜਿੱਥੋਂ ਦੀ ਤੁਸੀਂ ਤੁਰੋਗੇ, ਪਾ ਦੇਵੇਗਾ।