Deuteronomy 12:18 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਹਾਨੂੰ ਉਹ ਭੇਟਾ ਸਿਰਫ਼ ਯਹੋਵਾਹ ਦੀ ਹਾਜ਼ਰੀ ਵਿੱਚ ਹੀ ਖਾਣੀਆਂ ਚਾਹੀਦੀਆਂ ਹਨ, ਯਹੋਵਾਹ, ਤੁਹਾਡੇ ਪਰਮੇਸ਼ੁਰ, ਦੁਆਰਾ ਚੁਣੇ ਹੋਏ ਸਥਾਨ ਵਿੱਚ। ਤੁਹਾਨੂੰ ਉੱਥੇ ਜਾਕੇ ਆਪਣੇ ਪੁੱਤਰਾਂ, ਧੀਆਂ, ਤੁਹਾਡੇ ਸਾਰੇ ਨੌਕਰਾਂ ਅਤੇ ਆਪਣੇ ਸ਼ਹਿਰ ਦੇ ਲੇਵੀਆਂ ਸਮੇਤ ਭੋਜਨ ਕਰਨਾ ਚਾਹੀਦਾ ਹੈ। ਉੱਥੇ ਯਹੋਵਾਹ ਆਪਣੇ ਪਰਮੇਸ਼ੁਰ ਨਾਲ ਮਿਲਕੇ ਆਨੰਦ ਮਾਣੋ। ਤੁਸੀਂ ਉਨ੍ਹਾਂ ਚੀਜ਼ਾਂ ਦਾ ਆਨੰਦ ਮਾਣੋ ਜਿਨ੍ਹਾਂ ਵਾਸਤੇ ਤੁਸੀਂ ਘਾਲਣਾ ਕੀਤੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਸਨਮੁਖ ਉਸ ਅਸਥਾਨ ਵਿੱਚ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਚੁਣੇਗਾ ਉਨ੍ਹਾਂ ਨੂੰ ਖਾਇਓ, ਤੁਸੀਂ ਤੁਹਾਡੇ ਪੁੱਤ੍ਰ ਤੁਹਾਡੀਆਂ ਧੀਆਂ ਗੋੱਲੋ, ਤੁਹਾਡੀਆਂ ਗੋੱਲੀਆਂ ਅਤੇ ਉਹ ਲੇਵੀ ਜਿਹੜਾ ਤੁਹਾਡੇ ਫਾਟਕਾਂ ਦੇ ਅੰਦਰ ਹੈ ਅਤੇ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਸਨਮੁਖ ਆਪਣੇ ਹੱਥਾਂ ਦੇ ਸਾਰੇ ਕੰਮਾਂ ਵਿੱਚ ਅਨੰਦ ਕਰਿਓ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਉਨ੍ਹਾਂ ਨੂੰ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਸਨਮੁਖ, ਆਪਣੇ ਪੁੱਤਰਾਂ, ਧੀਆਂ, ਆਪਣੇ ਦਾਸ-ਦਾਸੀਆਂ ਅਤੇ ਉਸ ਲੇਵੀ ਸਮੇਤ ਜਿਹੜਾ ਤੁਹਾਡੇ ਫਾਟਕਾਂ ਦੇ ਅੰਦਰ ਹੈ, ਉਸ ਸਥਾਨ ਵਿੱਚ ਖਾਣਾ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਚੁਣੇਗਾ, ਅਤੇ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਸਨਮੁਖ ਆਪਣੇ ਹੱਥ ਦੇ ਸਾਰੇ ਕੰਮਾਂ ਲਈ ਅਨੰਦ ਕਰਨਾ।