Deuteronomy 12:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਇਹ ਧਰਤੀ ਉਨ੍ਹਾਂ ਕੌਮਾਂ ਕੋਲੋਂ ਖੋਹ ਲਵੋਂਗੇ ਜਿਹੜੀਆਂ ਹੁਣ ਉੱਥੇ ਰਹਿੰਦੀਆਂ ਹਨ। ਤੁਹਾਨੂੰ ਉਨ੍ਹਾਂ ਸਾਰੀਆਂ ਥਾਵਾਂ ਨੂੰ ਪੂਰੀ ਤਰ੍ਹਾਂ ਤਬਾਹ ਕਰ ਦੇਣਾ ਚਾਹੀਦਾ ਹੈ ਜਿੱਥੇ ਇਨ੍ਹਾਂ ਕੌਮਾਂ ਦੇ ਲੋਕ ਆਪਣੇ ਦੇਵਤਿਆਂ ਦੀ ਉਪਾਸਨਾ ਕਰਦੇ ਹਨ। ਇਹ ਥਾਵਾਂ ਉੱਚੇ ਪਹਾੜਾਂ ਉੱਤੇ, ਪਹਾੜੀਆਂ ਉੱਤੇ ਅਤੇ ਹਰੇ ਰੁੱਖਾਂ ਹੇਠਾਂ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਉਨ੍ਹਾਂ ਸਾਰੇ ਅਸਥਾਨਾਂ ਦਾ ਜਿੱਥੇ ਪਰਾਈਆਂ ਕੌਮਾਂ ਜਿਨ੍ਹਾਂ ਨੂੰ ਤੁਸਾਂ ਕੱਢਣਾ ਹੈ ਆਪਣੇ ਦੇਵਤਿਆਂ ਦੀ ਉੱਚੇ ਪਹਾੜਾਂ ਉੱਤੇ ਅਤੇ ਟਿੱਲਿਆਂ ਉੱਤੇ ਅਤੇ ਹਰ ਹਰੇ ਰੁੱਖ ਹੇਠ ਪੂਜਾ ਕਰਦੀਆਂ ਹਨ ਤੁਸਾਂ ਉੱਕਾ ਹੀ ਕੱਖ ਨਾ ਰਹਿਣ ਦੇਣਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਨ੍ਹਾਂ ਕੌਮਾਂ ਨੂੰ ਤੁਸੀਂ ਕੱਢਣਾ ਹੈ, ਉਨ੍ਹਾਂ ਦੇ ਲੋਕ ਉੱਚੇ ਪਹਾੜਾਂ ਉੱਤੇ, ਟਿੱਲਿਆਂ ਉੱਤੇ, ਹਰੇਕ ਹਰੇ ਰੁੱਖ ਦੇ ਹੇਠ ਅਰਥਾਤ ਜਿਸ ਕਿਸੇ ਸਥਾਨ ਵਿੱਚ ਆਪਣੇ ਦੇਵਤਿਆਂ ਦੀ ਪੂਜਾ ਕਰਦੇ ਹਨ, ਤੁਸੀਂ ਉਨ੍ਹਾਂ ਸਥਾਨਾਂ ਦਾ ਪੂਰੀ ਤਰ੍ਹਾਂ ਨਾਲ ਨਾਸ ਕਰਨਾ ਹੈ।