Deuteronomy 12:20 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਤੁਹਾਡੇ ਦੇਸ਼ ਨੂੰ ਵੱਡੇਰਾ ਕਰਨ ਦਾ ਇਕਰਾਰ ਕੀਤਾ ਸੀ। ਜਦੋਂ ਯਹੋਵਾਹ ਅਜਿਹਾ ਕਰੇਗਾ, ਹੋ ਸੱਕਦਾ ਹੈ ਕਿ ਤੁਸੀਂ ਉਸ ਦੇ ਖਾਸ ਸਥਾਨ ਤੋਂ ਬਹੁਤ ਦੂਰ ਰਹਿੰਦੇ ਹੋਵੋ। ਜੇ ਉਹ ਥਾਂ ਬਹੁਤ ਦੂਰ ਹੋਵੇ, ਅਤੇ ਤੁਹਾਨੂੰ ਮਾਸ ਦੀ ਭੁੱਖ ਹੋਵੇ ਫ਼ੇਰ ਤੁਸੀਂ ਕੋਈ ਵੀ ਮਾਸ ਖਾ ਸੱਕਦੇ ਹੋ ਜਿਹੜਾ ਤੁਹਾਡੇ ਕੋਲ ਹੋਵੇ। ਤੁਸੀਂ ਯਹੋਵਾਹ ਦੇ ਦਿੱਤੇ ਹੋਏ ਇੱਜੜ ਵਿੱਚੋਂ ਕਿਸੇ ਵੀ ਜਾਨਵਰ ਨੂੰ ਮਾਰ ਸੱਕਦੇ ਹੋ। ਅਜਿਹਾ ਉਸੇ ਤਰ੍ਹਾਂ ਕਰਨਾ ਜਿਵੇਂ ਮੈਂ ਤੁਹਾਨੂੰ ਆਦੇਸ਼ ਦਿੱਤਾ ਹੈ। ਜਿੱਥੇ ਤੁਸੀਂ ਰਹਿੰਦੇ ਹੋ ਤੁਸੀਂ ਉੱਥੇ ਜਿਸ ਵੇਲੇ ਚਾਹੋਂ ਇਹ ਮਾਸ ਖਾ ਸੱਕਦੇ ਹੋ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੀਆਂ ਹੱਦਾਂ ਨੂੰ ਵਧਾ ਦੇਵੇਗਾ ਜਿਵੇਂ ਉਸ ਤੁਹਾਡੇ ਨਾਲ ਬਚਨ ਕੀਤਾ ਅਤੇ ਤੁਸੀਂ ਆਖੋਗੇ ਕਿ ਅਸੀਂ ਮਾਸ ਖਾਈਏ ਕਿਉਂ ਜੋ ਤੁਹਾਡਾ ਜੀਅ ਮਾਸ ਖਾਣ ਨੂੰ ਲੋਚਦਾ ਹੈ ਤਾਂ ਤੁਸੀਂ ਆਪਣੇ ਜੀਅ ਦੀ ਪੂਰੀ ਇੱਛਾ ਅਨੁਸਾਰ ਮਾਸ ਖਾਓ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਯਹੋਵਾਹ ਤੁਹਾਡਾ ਪਰਮੇਸ਼ੁਰ ਆਪਣੇ ਬਚਨ ਅਨੁਸਾਰ ਤੁਹਾਡੀਆਂ ਹੱਦਾਂ ਨੂੰ ਵਧਾ ਦੇਵੇਗਾ, ਅਤੇ ਤੁਸੀਂ ਆਖੋ ਕਿ ਅਸੀਂ ਮਾਸ ਖਾਵਾਂਗੇ ਕਿਉਂ ਜੋ ਤੁਹਾਡਾ ਜੀਅ ਮਾਸ ਖਾਣ ਨੂੰ ਲੋਚਦਾ ਹੈ, ਤਦ ਤੁਸੀਂ ਆਪਣੇ ਮਨ ਦੀ ਸਾਰੀ ਇੱਛਾ ਦੇ ਅਨੁਸਾਰ ਮਾਸ ਖਾਇਓ।