Deuteronomy 12:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਹਾਨੂੰ ਉਨ੍ਹਾਂ ਦੀਆਂ ਜਗਵੇਦੀਆਂ ਅਤੇ ਯਾਦਗਾਰੀ ਪੱਥਰਾਂ ਨੂੰ ਟੁਕੜੇ-ਟੁਕੜੇ ਕਰ ਦੇਣੇ ਚਾਹੀਦੇ ਹਨ। ਤੁਹਾਨੂੰ ਉਨ੍ਹਾਂ ਦੇ ਅਸ਼ੇਰਾਹ ਦੇ ਥੰਮਾਂ ਅਤੇ ਉਨ੍ਹਾਂ ਦੇ ਦੇਵਤਿਆਂ ਦੀਆਂ ਮੂਰਤੀਆਂ ਭੰਨ ਦੇਣੀਆਂ ਚਾਹੀਦੀਆਂ ਹਨ। ਤੁਹਾਨੂੰ ਉਨ੍ਹਾਂ ਥਾਵਾਂ ਤੋਂ ਉਨ੍ਹਾਂ ਦੇ ਦੇਵਤਿਆਂ ਦੇ ਨਾਮ ਮਿਟਾ ਦੇਣੇ ਚਾਹੀਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਓਹਨਾਂ ਦੀਆਂ ਜਗਵੇਦੀਆਂ ਨੂੰ ਢਾਹ ਸੁੱਟਣਾ ਅਤੇ ਓਹਨਾਂ ਦੇ ਥੰਮ੍ਹਾ ਨੂੰ ਚੂਰ ਚੂਰ ਕਰ ਦੇਣਾ ਅਤੇ ਓਹਨਾਂ ਦੇ ਟੁੰਡਾ ਨੂੰ ਅੱਗ ਵਿੱਚ ਸਾੜ ਸੁੱਟਣਾ ਅਤੇ ਓਹਨਾਂ ਦੇ ਦੇਵਤਿਆਂ ਦੀਆਂ ਉੱਕਰੀਆਂ ਹੋਈਆਂ ਮੂਰਤਾਂ ਨੂੰ ਤੋੜ ਫੋੜ ਸੁੱਟਣਾ ਅਤੇ ਓਹਨਾਂ ਦਾ ਨਾਉਂ ਉਸ ਥਾਂ ਉੱਤੋਂ ਮਿਟਾ ਦੇਣਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਉਹਨਾਂ ਦੀਆਂ ਜਗਵੇਦੀਆਂ ਨੂੰ ਢਾਹ ਸੁੱਟਣਾ, ਉਹਨਾਂ ਦੇ ਥੰਮ੍ਹਾਂ ਨੂੰ ਚੂਰ-ਚੂਰ ਕਰ ਦੇਣਾ, ਉਹਨਾਂ ਦੀ ਅਸ਼ੇਰਾਹ ਦੇਵੀ ਦੀਆਂ ਮੂਰਤਾਂ ਨੂੰ ਅੱਗ ਵਿੱਚ ਸਾੜ ਦੇਣਾ ਅਤੇ ਉਹਨਾਂ ਦੇ ਦੇਵਤਿਆਂ ਦੀਆਂ ਉੱਕਰੀਆਂ ਮੂਰਤਾਂ ਨੂੰ ਤੋੜ ਸੁੱਟਣਾ ਅਤੇ ਉਹਨਾਂ ਦਾ ਨਾਮ ਉਸ ਦੇਸ਼ ਵਿੱਚੋਂ ਮਿਟਾ ਦੇਣਾ।