Deuteronomy 12:31 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ, ਆਪਣੇ ਪਰਮੇਸ਼ੁਰ, ਨਾਲ ਅਜਿਹਾ ਨਹੀਂ ਕਰਨਾ। ਪਰਮੇਸ਼ੁਰ ਦੀ ਓਸੇ ਢੰਗ ਨਾਲ ਉਪਾਸਨਾ ਨਹੀਂ ਕਰਨੀ! ਕਿਉਂਕਿ ਉਹ ਲੋਕ ਬਹੁਤ ਸਾਰੀਆਂ ਅਜਿਹੀਆਂ ਮੰਦੀਆਂ ਗੱਲਾਂ ਕਰਦੇ ਹਨ ਜਿਨ੍ਹਾਂ ਨੂੰ ਯਹੋਵਾਹ ਨਫ਼ਰਤ ਕਰਦਾ ਹੈ। ਉਹ ਤਾਂ ਆਪਣੇ ਬੱਚਿਆਂ ਨੂੰ ਵੀ ਸਾੜਕੇ ਆਪਣੇ ਦੇਵਤਿਆਂ ਨੂੰ ਬਲੀ ਚੜ੍ਹਾ ਦਿੰਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਲਈ ਐਉਂ ਨਾ ਕਰਨਾ ਕਿਉਂ ਜੋ ਸਾਰੇ ਘਿਣਾਉਣੇ ਕੰਮ ਜਿਨ੍ਹਾਂ ਤੋਂ ਯਹੋਵਾਹ ਨੂੰ ਨਫ਼ਰਤ ਹੈ ਓਹਨਾ ਨੇ ਆਪਣੇ ਦੇਵਤਿਆਂ ਲਈ ਕੀਤੇ ਹਨ ਕਿਉਂ ਜੋ ਓਹ ਆਪਣੇ ਪੁੱਤ੍ਰਾਂ ਅਤੇ ਆਪਣੀਆਂ ਧੀਆਂ ਨੂੰ ਆਪਣੇ ਦੇਵਤਿਆਂ ਲਈ ਅੱਗ ਵਿੱਚ ਸਾੜ ਸੁੱਟਦੇ ਹਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਲਈ ਅਜਿਹਾ ਨਾ ਕਰਨਾ, ਕਿਉਂਕਿ ਉਹ ਸਾਰੇ ਘਿਣਾਉਣੇ ਕੰਮ ਜਿਨ੍ਹਾਂ ਤੋਂ ਯਹੋਵਾਹ ਘਿਣ ਕਰਦਾ ਹੈ, ਉਹਨਾਂ ਨੇ ਆਪਣੇ ਦੇਵਤਿਆਂ ਦੇ ਲਈ ਕੀਤੇ ਹਨ, ਕਿਉਂ ਜੋ ਉਹ ਆਪਣੇ ਪੁੱਤਰਾਂ ਅਤੇ ਧੀਆਂ ਨੂੰ ਆਪਣੇ ਦੇਵਤਿਆਂ ਲਈ ਅੱਗ ਵਿੱਚ ਸਾੜ ਸੁੱਟਦੇ ਹਨ।