Deuteronomy 12:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਅਤੇ ਤੁਹਾਡੇ ਪਰਿਵਾਰ ਉਸ ਥਾਂ ਸਾਂਝਾ ਭੋਜਨ ਕਰੋਂਗੇ, ਅਤੇ ਯਹੋਵਾਹ, ਤੁਹਾਡਾ ਪਰਮੇਸ਼ੁਰ, ਉੱਥੇ ਤੁਹਾਡੇ ਨਾਲ ਹੋਵੇਗਾ। ਉਸ ਥਾਂ ਤੁਸੀਂ ਉਨ੍ਹਾਂ ਚੀਜ਼ਾਂ ਨੂੰ ਸਾਂਝਿਆਂ ਕਰਨ ਦਾ ਆਨੰਦ ਮਾਣੋਗੇ ਜਿਨ੍ਹਾਂ ਲਈ ਤੁਸੀਂ ਕੰਮ ਕੀਤਾ ਸੀ। ਤੁਸੀਂ ਯਾਦ ਕਰੋਂਗੇ ਕਿ ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਤੁਹਾਨੂੰ ਅਸੀਸ ਦਿੱਤੀ ਸੀ ਅਤੇ ਇਹ ਚੰਗੀਆਂ ਚੀਜ਼ਾਂ ਦਿੱਤੀਆਂ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਤੁਸੀਂ ਉੱਥੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਸਨਮੁਖ ਖਾਇਓ ਅਤੇ ਆਪਣੇ ਹੱਥਾਂ ਦੇ ਹਰ ਕੰਮ ਉੱਤੇ ਤੁਸੀਂ ਅਤੇ ਤੁਹਾਡੇ ਘਰਾਣੇ ਜਿਨ੍ਹਾਂ ਦੇ ਕਾਰਨ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਬਰਕਤ ਦਿੱਤੀ ਹੈ ਖੁਸ਼ੀ ਮਨਾਇਓ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉੱਥੇ ਹੀ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਸਨਮੁਖ ਖਾਇਆ ਕਰਨਾ ਅਤੇ ਆਪਣੇ-ਆਪਣੇ ਘਰਾਣੇ ਸਮੇਤ ਆਪਣੇ ਹੱਥਾਂ ਦੇ ਹਰੇਕ ਕੰਮ ਦੇ ਕਾਰਨ, ਜਿਸ ਉੱਤੇ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਬਰਕਤ ਦਿੱਤੀ ਹੈ, ਖੁਸ਼ੀ ਮਨਾਇਓ।