Deuteronomy 13:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਤੁਹਾਨੂੰ ਸਾਰੀਆਂ ਕੀਮਤੀ ਚੀਜ਼ਾਂ ਇਕੱਠੀਆਂ ਕਰਨੀਆਂ ਚਾਹੀਦੀਆਂ ਹਨ ਅਤੇ ਉਨ੍ਹਾਂ ਨੂੰ ਸ਼ਹਿਰ ਦੇ ਕੇਂਦਰ ਵਿੱਚ ਲੈ ਜਾਣਾ ਚਾਹੀਦਾ ਹੈ ਅਤੇ ਸ਼ਹਿਰ ਨੂੰ ਇਸਦੀ ਹਰ ਚੀਜ਼ ਸਮੇਤ ਸਾੜ ਦੇਣਾ ਚਾਹੀਦਾ ਹੈ। ਇਹ ਯਹੋਵਾਹ, ਤੁਹਾਡੇ ਪਰਮੇਸ਼ੁਰ, ਲਈ ਹੋਮ ਦੀ ਭੇਟ ਹੋਵੇਗਾ। ਇਹ ਸ਼ਹਿਰ ਹਮੇਸ਼ਾ ਲਈ ਖੰਡਰ ਬਣ ਜਾਣਾ ਚਾਹੀਦਾ ਹੈ। ਉਸ ਸ਼ਹਿਰ ਦੀ ਫ਼ੇਰ ਕਦੇ ਵੀ ਉਸਾਰੀ ਨਹੀਂ ਕਰਨੀ ਚਾਹੀਦੀ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਦਾ ਸਾਰਾ ਹੀ ਲੁੱਟ ਦਾ ਮਾਲ ਉਸ ਦੇ ਚੌਂਕ ਵਿੱਚ ਇਕੱਠਾ ਕਰਕੇ ਉਸ ਸ਼ਹਿਰ ਨੂੰ ਅਤੇ ਉਸ ਦੇ ਸਾਰੇ ਦੇ ਸਾਰੇ ਹੀ ਲੁੱਟ ਦੇ ਮਾਲ ਨੂੰ ਯਹੋਵਾਹ ਆਪਣੇ ਪਰਮੇਸ਼ੁਰ ਲਈ ਅੱਗ ਵਿੱਚ ਸਾੜ ਸੁੱਟਿਓ ਤਾਂ ਜੋ ਉਹ ਸਦਾ ਲਈ ਇੱਕ ਮਿੱਟੀ ਦਾ ਢੇਰ ਬਣ ਜਾਵੇ ਜਿਹੜਾ ਕਦੀ ਨਾ ਉਸਾਰਿਆ ਜਾਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਦਾ ਸਾਰਾ ਲੁੱਟ ਦਾ ਮਾਲ ਚੌਂਕ ਵਿੱਚ ਇਕੱਠਾ ਕਰਿਓ, ਅਤੇ ਉਸ ਸ਼ਹਿਰ ਨੂੰ ਅਤੇ ਉਸ ਦੇ ਸਾਰੇ ਲੁੱਟ ਦੇ ਮਾਲ ਨੂੰ ਯਹੋਵਾਹ ਆਪਣੇ ਪਰਮੇਸ਼ੁਰ ਲਈ ਅੱਗ ਨਾਲ ਸਾੜ ਸੁੱਟਿਓ, ਤਾਂ ਜੋ ਉਹ ਸਦਾ ਲਈ ਮਿੱਟੀ ਦਾ ਢੇਰ ਬਣ ਜਾਵੇ ਜਿਹੜਾ ਫੇਰ ਕਦੀ ਨਾ ਉਸਾਰਿਆ ਜਾਵੇ।