Deuteronomy 13:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹ ਵੀ ਕਿ, ਤੁਹਾਨੂੰ ਉਸ ਨਬੀ ਜਾਂ ਬੰਦੇ ਨੂੰ ਮਾਰ ਦੇਣਾ ਚਾਹੀਦਾ ਹੈ ਜਿਹੜਾ ਸੁਪਨਿਆਂ ਦੀ ਵਿਆਖਿਆ ਕਰਦਾ ਹੈ। ਕਿਉਂਕਿ ਉਸ ਨੇ ਤੁਹਾਨੂੰ ਯਹੋਵਾਹ, ਤੁਹਾਡੇ ਪਰਮੇਸ਼ੁਰ, ਤੋਂ ਬੇਮੁਖ ਹੋਣ ਲਈ ਆਖਿਆ ਸੀ। ਅਤੇ ਇਹ ਯਹੋਵਾਹ ਹੀ ਸੀ ਜਿਹੜਾ ਤੁਹਾਨੂੰ ਮਿਸਰ ਵਿੱਚੋਂ ਬਾਹਰ ਲੈ ਕੇ ਆਇਆ ਸੀ, ਜਿੱਥੇ ਤੁਸੀਂ ਗੁਲਾਮ ਸੀ। ਉਸ ਬੰਦੇ ਨੇ ਤੁਹਾਨੂੰ ਉਸ ਤਰ੍ਹਾਂ ਦੀ ਜ਼ਿੰਦਗੀ ਨਾਲੋਂ ਤੋੜਨ ਦੀ ਕੋਸ਼ਿਸ਼ ਕੀਤੀ ਸੀ ਜਿਸਦਾ ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਆਦੇਸ਼ ਦਿੱਤਾ ਸੀ। ਇਸ ਲਈ ਤੁਹਾਨੂੰ ਉਸ ਬੰਦੇ ਨੂੰ ਮਾਰਕੇ ਆਪਣੇ ਲੋਕਾਂ ਵਿੱਚੋਂ ਉਸ ਬਦੀ ਨੂੰ ਖਤਮ ਕਰ ਦੇਣਾ ਚਾਹੀਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਨਬੀ ਅਥਵਾ ਸੁਫ਼ਨਿਆਂ ਦੇ ਵੇਖਣ ਵਾਲਾ ਮਾਰ ਦਿੱਤਾ ਜਾਵੇ ਕਿਉਂ ਜੋ ਉਸ ਨੇ ਬੋਲ ਕੇ ਤੁਹਾਨੂੰ ਯਹੋਵਾਹ ਤੁਹਾਡੇ ਪਰਮੇਸ਼ੁਰ ਦੇ ਵਿਰੁੱਧ ਕੁਰਾਹੇ ਪਾਇਆ ਹੈ ਜਿਹੜਾ ਤੁਹਾਨੂੰ ਮਿਸਰ ਦੇਸ ਤੋਂ ਕੱਢ ਲਿਆਇਆ ਅਤੇ ਗੁਲਾਮੀ ਦੇ ਘਰ ਤੋਂ ਤੁਹਾਨੂੰ ਛੁਟਕਾਰਾ ਦਿੱਤਾ। ਉਹ ਤੁਹਾਨੂੰ ਉਸ ਰਾਹ ਤੋਂ ਜਿਹ ਦਾ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਚੱਲਣ ਦਾ ਹੁਕਮ ਦਿੱਤਾ ਸੀ ਕੁਰਾਹੇ ਪਾਇਆ ਚਾਹੁੰਦਾ ਹੈ। ਇਉਂ ਤੁਸੀਂ ਉਸ ਬੁਰਿਆਈ ਨੂੰ ਆਪਣੇ ਵਿੱਚੋਂ ਕੱਢ ਦੇਈਓ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਨਬੀ ਜਾਂ ਸੁਫ਼ਨੇ ਵੇਖਣ ਵਾਲਾ ਮਾਰ ਦਿੱਤਾ ਜਾਵੇ ਕਿਉਂ ਜੋ ਉਸ ਨੇ ਯਹੋਵਾਹ ਤੁਹਾਡੇ ਪਰਮੇਸ਼ੁਰ ਦੇ ਵਿਰੁੱਧ ਬੋਲ ਕੇ ਤੁਹਾਨੂੰ ਕੁਰਾਹੇ ਪਾਇਆ ਹੈ, ਜਿਹੜਾ ਤੁਹਾਨੂੰ ਮਿਸਰ ਦੇਸ਼ ਤੋਂ ਕੱਢ ਲਿਆਇਆ ਅਤੇ ਗੁਲਾਮੀ ਦੇ ਘਰ ਤੋਂ ਤੁਹਾਨੂੰ ਛੁਟਕਾਰਾ ਦਿੱਤਾ। ਉਹ ਤੁਹਾਨੂੰ ਉਸ ਰਾਹ ਤੋਂ ਜਿਸ ਉੱਤੇ ਚੱਲਣ ਦਾ ਹੁਕਮ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਦਿੱਤਾ ਸੀ, ਕੁਰਾਹੇ ਪਾਉਣਾ ਚਾਹੁੰਦਾ ਸੀ। ਇਸ ਤਰ੍ਹਾਂ ਤੁਸੀਂ ਉਸ ਬੁਰਿਆਈ ਨੂੰ ਆਪਣੇ ਵਿੱਚੋਂ ਕੱਢ ਦੇਈਓ।