Deuteronomy 13:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਤੁਹਾਡਾ ਕੋਈ ਨਜ਼ਦੀਕੀ ਤੁਹਾਨੂੰ ਖੁਫ਼ੀਆਂ ਤੌਰ ਤੇ ਹੋਰਨਾਂ ਦੇਵਤਿਆਂ ਦੀ ਉਪਾਸਨਾ ਕਰਨ ਲਈ ਆਖ ਸੱਕਦਾ ਹੈ। ਇਹ ਤੁਹਾਡਾ ਆਪਣਾ ਪੁੱਤਰ, ਭਰਾ, ਧੀ, ਪਤਨੀ ਜਿਸ ਨੂੰ ਤੁਸੀਂ ਪਿਆਰ ਕਰਦੇ ਹੋ, ਜਾਂ ਤੁਹਾਡਾ ਕੋਈ ਚੰਗਾ ਦੋਸਤ ਵੀ ਹੋ ਸੱਕਦਾ ਹੈ। ਉਹ ਬੰਦਾ ਆਖ ਸੱਕਦਾ ਹੈ, ‘ਆ, ਆਪਾਂ ਹੋਰਨਾਂ ਦੇਵਤਿਆਂ ਦੀ ਸੇਵਾ ਕਰੀਏ।’ (ਇਹ ਦੇਵਤੇ ਉਹੀ ਹਨ, ਜਿਨ੍ਹਾਂ ਬਾਰੇ ਤੁਹਾਨੂੰ ਅਤੇ ਤੁਹਾਡੇ ਪੁਰਖਿਆਂ ਨੂੰ ਵੀ ਨਹੀਂ ਪਤਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਜੇ ਤੁਹਾਡਾ ਸੱਕਾ ਭਰਾ ਯਾ ਤੁਹਾਡਾ ਪੁੱਤ੍ਰ ਯਾ ਤੁਹਾਡੀ ਧੀ ਯਾ ਤੁਹਾਡੀ ਪਰੀਤਮਾ ਯਾ ਤੁਹਾਡਾ ਜਾਨੀ ਦੋਸਤ ਗੁੱਝੇ ਗੁੱਝੇ ਏਹ ਆਖ ਕੇ ਫੁਸਲਾਵੇ ਭਈ ਅਸੀਂ ਹੋਰਨਾਂ ਦੇਵਤਿਆਂ ਦੇ ਪਿੱਛੇ ਚੱਲੀਏ ਅਤੇ ਓਹਨਾਂ ਦੀ ਪੂਜਾ ਕਰੀਏ ਜਿਨ੍ਹਾਂ ਨੂੰ ਨਾ ਤੁਸੀਂ ਨਾ ਤੁਹਾਡੇ ਪਿਉ ਦਾਦੇ ਜਾਣਦੇ ਸਾਓ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇ ਤੁਹਾਡਾ ਸੱਕਾ ਭਰਾ, ਜਾਂ ਤੁਹਾਡਾ ਪੁੱਤਰ, ਜਾਂ ਤੁਹਾਡੀ ਧੀ, ਜਾਂ ਤੁਹਾਡੀ ਪਿਆਰੀ ਪਤਨੀ ਜਾਂ ਤੁਹਾਡਾ ਜਾਨੀ ਦੋਸਤ ਤੁਹਾਨੂੰ ਗੁਪਤ ਰੂਪ ਵਿੱਚ ਇਹ ਆਖ ਕੇ ਫੁਸਲਾਵੇ ਕਿ ਆ ਅਸੀਂ ਦੂਜੇ ਦੇਵਤਿਆਂ ਦੇ ਪਿੱਛੇ ਚੱਲੀਏ ਅਤੇ ਉਹਨਾਂ ਦੀ ਪੂਜਾ ਕਰੀਏ, ਜਿਨ੍ਹਾਂ ਨੂੰ ਨਾ ਤੁਸੀਂ, ਨਾ ਤੁਹਾਡੇ ਪਿਉ-ਦਾਦੇ ਜਾਣਦੇ ਸਨ,