Deuteronomy 14:21 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਕਿਸੇ ਵੀ ਆਪੇ ਮਰੇ ਹੋਏ ਜਾਨਵਰ ਨੂੰ ਨਹੀਂ ਖਾਣਾ। ਤੁਸੀਂ ਇਸ ਮੁਰਦਾ ਜਾਨਵਰ ਨੂੰ ਆਪਣੇ ਸ਼ਹਿਰ ਦੇ ਕਿਸੇ ਵਿਦੇਸ਼ੀ ਨੂੰ ਦੇ ਸੱਕਦੇ ਹੋ, ਪਰ ਤੁਹਾਨੂੰ ਇਸ ਮੁਰਦਾ ਜਾਨਵਰ ਨੂੰ ਨਹੀਂ ਖਾਣਾ ਚਾਹੀਦਾ। ਕਿਉਂਕਿ ਤੁਸੀਂ ਯਹੋਵਾਹ, ਆਪਣੇ ਪਰਮੇਸ਼ੁਰ ਦੇ ਲੋਕ ਹੋ। ਤੁਸੀਂ ਉਸ ਦੇ ਖਾਸ ਲੋਕ ਹੋ। “ਕਿਸੇ ਵੀ ਬੱਕਰੀ ਦੇ ਬੱਚੇ ਨੂੰ ਇਸਦੀ ਮਾਂ ਦੇ ਦੁੱਧ ਵਿੱਚ ਨਾ ਉਬਾਲੋ।
Punjabi Bible 2016 - ਪਵਿੱਤਰ ਬਾਈਬਲ O.V.
ਤੁਸੀਂ ਮੁਰਦਾਰ ਨਾ ਖਾਇਓ। ਤੁਸੀਂ ਉਸ ਨੂੰ ਉਸ ਪਰਦੇਸੀ ਨੂੰ ਜਿਹੜਾ ਤੁਹਾਡੇ ਫਾਟਕਾਂ ਦੇ ਅੰਦਰ ਹੈ ਦੇ ਸੱਕਦੇ ਹੋ। ਓਹ ਉਸ ਨੂੰ ਖਾਵੇ ਅਥਵਾ ਉਸ ਨੂੰ ਕਿਸੇ ਓਪਰੇ ਕੋਲ ਵੇਚ ਸੱਕਦੇ ਹੋ ਕਿਉਂ ਜੋ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਲਈ ਇੱਕ ਪਵਿੱਤ੍ਰ ਪਰਜਾ ਹੋ। ਤੁਸੀਂ ਮੇਮਨੇ ਨੂੰ ਉਸ ਦੀ ਮਾਂ ਦੇ ਦੁੱਧ ਵਿੱਚ ਨਾ ਉਬਾਲਿਓ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੋ ਆਪਣੇ ਆਪ ਮਰ ਜਾਵੇ, ਉਸ ਨੂੰ ਤੁਸੀਂ ਨਾ ਖਾਇਓ। ਇਹ ਤੁਸੀਂ ਉਸ ਪਰਦੇਸੀ ਨੂੰ ਖਾਣ ਲਈ ਦੇ ਸਕਦੇ ਹੋ ਜਿਹੜਾ ਤੁਹਾਡੇ ਫਾਟਕ ਦੇ ਅੰਦਰ ਹੈ ਜਾਂ ਉਸ ਨੂੰ ਕਿਸੇ ਪਰਾਏ ਕੋਲ ਵੇਚ ਸਕਦੇ ਹੋ, ਪਰ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਲਈ ਇੱਕ ਪਵਿੱਤਰ ਪਰਜਾ ਹੋ। ਤੁਸੀਂ ਮੇਮਣੇ ਨੂੰ ਉਸ ਦੀ ਮਾਂ ਦੇ ਦੁੱਧ ਵਿੱਚ ਨਾ ਉਬਾਲਿਓ।