Deuteronomy 15:19 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਤੁਹਾਡੇ ਵੱਗ ਅਤੇ ਇੱਜੜ ਦੇ ਪਲੋਠੇ ਨਰ ਖਾਸ ਹਨ। ਤੁਹਾਨੂੰ ਇਹ ਜਾਨਵਰ ਯਹੋਵਾਹ ਆਪਣੇ ਪਰਮੇਸ਼ੁਰ ਲਈ ਅਲੱਗ ਕਰ ਲੈਣੇ ਚਾਹੀਦੇ ਹਨ। ਪਲੋਠੇ ਜਨਮੇ ਬਲਦ ਤੋਂ ਕੰਮ ਨਾ ਲਵੋ ਅਤੇ ਪਲੋਠੀ ਜਨਮੀ ਭੇਡ ਦੀ ਉੱਨ ਨਾ ਲਾਹੋ।
Punjabi Bible 2016 - ਪਵਿੱਤਰ ਬਾਈਬਲ O.V.
ਤੁਸੀਂ ਚੌਣੇ ਅਤੇ ਇੱਜੜ ਦੇ ਜੰਮੇ ਹੋਏ ਸਾਰੇ ਪਲੋਠੇ ਨਰ ਯਹੋਵਾਹ ਆਪਣੇ ਪਰਮੇਸ਼ੁਰ ਲਈ ਪਵਿੱਤ੍ਰ ਰੱਖੋ ਅਤੇ ਆਪਣੇ ਬਲਦ ਦੇ ਕਿਸੇ ਪਲੋਠੇ ਤੋਂ ਕੋਈ ਕੰਮ ਨਾ ਲਓ, ਨਾ ਆਪਣੇ ਇੱਜੜ ਦੇ ਕਿਸੇ ਪਲੋਠੇ ਦੀ ਉੱਨ ਕਤਰਨਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
“ਤੁਸੀਂ ਆਪਣੇ ਚੌਣੇ ਅਤੇ ਇੱਜੜ ਦੇ ਜੰਮੇ ਹੋਏ ਸਾਰੇ ਪਹਿਲੌਠੇ ਨਰ ਯਹੋਵਾਹ ਆਪਣੇ ਪਰਮੇਸ਼ੁਰ ਲਈ ਪਵਿੱਤਰ ਰੱਖੋ, ਤੁਸੀਂ ਆਪਣੇ ਚੌਣੇ ਦੇ ਕਿਸੇ ਪਹਿਲੌਠੇ ਤੋਂ ਕੋਈ ਕੰਮ ਨਾ ਲੈਣਾ ਅਤੇ ਨਾ ਹੀ ਆਪਣੇ ਇੱਜੜ ਦੇ ਕਿਸੇ ਪਹਿਲੌਠੇ ਦੀ ਉੱਨ ਕਤਰਨਾ।