Deuteronomy 15:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸਦਾ ਢੰਗ ਇਹ ਹੈ: ਹਰ ਇਸਰਾਏਲੀ ਜਿਸਨੇ ਕਿਸੇ ਦੂਸਰੇ ਇਸਰਾਏਲੀ ਨੂੰ ਕਰਜ਼ਾ ਦਿੱਤਾ ਹੈ ਉਸ ਨੂੰ ਉਹ ਕਰਜ਼ਾ ਮਾਫ਼ ਕਰ ਦੇਣਾ ਚਾਹੀਦਾ ਹੈ। ਉਸ ਨੂੰ ਆਪਣੇ ਭਰਾ (ਇਸਰਾਏਲੀ) ਨੂੰ ਕਰਜ਼ਾ ਵਾਪਸ ਕਰਨ ਲਈ ਨਹੀਂ ਆਖਣਾ ਚਾਹੀਦਾ। ਕਿਉਂਕਿ ਯਹੋਵਾਹ ਨੇ ਉਸ ਵਰ੍ਹੇ ਦੌਰਾਨ ਕਰਜ਼ੇ ਮਾਫ਼ ਕਰਨ ਲਈ ਆਖਿਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਛੋਟ ਦੀ ਰੀਤ ਏਹ ਹੈ, ਹਰ ਲੈਣਦਾਰ ਆਪਣਾ ਕਰਜ਼ ਜਿਹੜਾ ਆਪਣੇ ਗੁਆਂਢੀ ਨੂੰ ਕਰਜ਼ ਤੋਂ ਦਿੱਤਾ ਹੋਵੇ ਛੱਡ ਦੇਵੇ। ਉਹ ਆਪਣੇ ਗੁਆਂਢੀ ਤੋਂ ਆਪਣੇ ਭਰਾ ਤੋਂ ਨਾ ਉਗਰਾਹੇ ਕਿਉਂ ਜੋ ਯਹੋਵਾਹ ਦੀ ਛੋਟ ਦਾ ਢੰਡੋਰਾ ਫਿਰਾਇਆ ਗਿਆ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਛੁਟਕਾਰੇ ਦਾ ਤਰੀਕਾ ਇਹ ਹੈ, ਹਰ ਲੈਣਦਾਰ ਆਪਣਾ ਉਹ ਕਰਜ਼ ਜਿਹੜਾ ਉਸ ਨੇ ਆਪਣੇ ਗੁਆਂਢੀ ਨੂੰ ਉਧਾਰ ਦਿੱਤਾ ਸੀ, ਛੱਡ ਦੇਵੇ। ਉਹ ਆਪਣੇ ਗੁਆਂਢੀ ਅਤੇ ਆਪਣੇ ਭਰਾ ਤੋਂ ਵਸੂਲੀ ਨਾ ਕਰੇ ਕਿਉਂ ਜੋ ਯਹੋਵਾਹ ਦੇ ਨਾਮ ਤੋਂ ਛੁਟਕਾਰੇ ਦੀ ਘੋਸ਼ਣਾ ਕੀਤੀ ਗਈ ਹੈ।