Deuteronomy 15:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਜਦੋਂ ਤੁਸੀਂ ਉਸ ਧਰਤੀ ਉੱਤੇ ਰਹਿ ਰਹੇ ਹੋਵੋਂਗੇ ਜਿਹੜੀ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਦੇ ਰਿਹਾ ਹੈ, ਉੱਥੇ ਤੁਹਾਡੇ ਦਰਮਿਆਨ ਕੋਈ ਗਰੀਬ ਵਿਅਕਤੀ ਹੋ ਸੱਕਦਾ। ਤੁਹਾਨੂੰ ਖੁਦਗਰਜ਼ ਨਹੀਂ ਹੋਣਾ ਚਾਹੀਦਾ। ਤੁਹਾਨੂੰ ਉਸ ਗਰੀਬ ਵਿਅਕਤੀ ਨੂੰ ਸਹਾਇਤਾ ਦੇਣ ਤੋਂ ਇਨਕਾਰ ਨਹੀਂ ਕਰਨਾ ਚਾਹੀਦਾ।
Punjabi Bible 2016 - ਪਵਿੱਤਰ ਬਾਈਬਲ O.V.
ਜੇ ਤੁਹਾਡੇ ਕੋਲ ਤੁਹਾਡੇ ਭਰਾਵਾਂ ਵਿੱਚੋਂ ਕੋਈ ਤੁਹਾਡੇ ਕਿਸੇ ਫਾਟਕ ਦੇ ਅੰਦਰ ਤੁਹਾਡੀ ਉਸ ਧਰਤੀ ਵਿੱਚ ਜਿਹੜੀ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਦੇਣ ਵਾਲਾ ਹੈ ਕੰਗਾਲ ਹੋਵੇ ਤਾਂ ਤੁਸੀਂ ਆਪਣਾ ਮਨ ਕਠੋਰ ਨਾ ਕਰੋ ਨਾ ਆਪਣਾ ਹੱਥ ਆਪਣੇ ਕੰਗਾਲ ਭਰਾ ਤੋਂ ਰੋਕੋ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
“ਜੋ ਦੇਸ਼ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਦੇਣ ਵਾਲਾ ਹੈ, ਉਸ ਦੇ ਕਿਸੇ ਵੀ ਫਾਟਕ ਦੇ ਅੰਦਰ ਜੇਕਰ ਤੁਹਾਡੇ ਭਰਾਵਾਂ ਵਿੱਚੋਂ ਤੁਹਾਡੇ ਕੋਲ ਕੋਈ ਕੰਗਾਲ ਹੋਵੇ ਤਾਂ ਤੁਸੀਂ ਆਪਣੇ ਕੰਗਾਲ ਭਰਾ ਲਈ ਆਪਣਾ ਮਨ ਕਠੋਰ ਨਾ ਕਰਿਓ ਅਤੇ ਨਾ ਹੀ ਆਪਣਾ ਹੱਥ ਰੋਕਿਓ,